23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਯਸ਼ਪ੍ਰੀਤ ਕੁਮਾਰ ਵਲੋਂ ਪੇਂਟਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 24-12-2025
ਹੁਸ਼ਿਆਰਪੁਰ, 23 ਦਸੰਬਰ (ਬਲਜਿੰਦਰਪਾਲ ਸਿੰਘ)-ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀ ਯਸ਼ਪ੍ਰੀਤ ਕੁਮਾਰ ਨੇ ਪ੍ਰਸਿੱਧ ਮਲਟੀ ਟੈਲੇਂਟ ਟੀ.ਵੀ. ਰਿਆਲਿਟੀ ਸ਼ੋਅ ਦੌਰਾਨ ਕਰਵਾਏ ਪੇਂਟਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ 'ਤੇ ਸਕੂਲ ਦੇ ਪਿ੍ੰ: ਆਸਾਪੁਰ ਸਿੰਘ ਬੇਦੀ ਨੇ ਯਸ਼ਪ੍ਰੀਤ ਕੁਮਾਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਚੌਥੀ ਜਮਾਤ ਦੇ ਵਿਦਿਆਰਥੀ ਯਸ਼ਪ੍ਰੀਤ ਨੇ ਸੈਮੀਫਾਈਨਲ ਤੱਕ ਦਾ ਸਫ਼ਰ ਤੈਅ ਕੀਤਾ ਅਤੇ ਆਪਣੀ ਸਖ਼ਤ ਮਿਹਨਤ, ਆਤਮਵਿਸ਼ਵਾਸ ਨਾਲ ਨਾ ਸਿਰਫ਼ ਜੱਜਾਂ ਦਾ ਮਨ ਮੋਹ ਲਿਆ, ਬਲਕਿ ਸਕੂਲ ਦਾ ਵੀ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ 'ਤੇ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਤੇ ਸਕੂਲ ਦੇ ਮੈਨੇਜਰ ਡਾ: ਅਰਵਿੰਦ ਕੁਮਾਰ ਨੇ ਯਸ਼ਪ੍ਰੀਤ ਕੁਮਾਰ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਟਿੱਪਰ ਦੀ ਟੱਕਰ ਕਾਰਨ ਪਿਓ-ਧੀ ਗੰਭੀਰ ਜ਼ਖ਼ਮੀ, ਅਗਲੀ ਖ਼ਬਰ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਵਿਖੇ ਵੀਰ ਬਾਲ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।