23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 24-12-2025
ਹੁਸ਼ਿਆਰਪੁਰ, 23 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਜਗ੍ਹਾ ਤੋਂ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕਰਕੇ 2 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਪੁਲਿਸ ਨੇ ਲਲਿਤ ਮੋਹਨ ਵਾਸੀ ਮੁਹੱਲਾ ਟਿੱਬਾ ਸਾਹਿਬ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਸੁਰਿੰਦਰ ਕੁਮਾਰ ਵਾਸੀ ਸਕਰਾਲਾ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਦੋਨਾਂ ਕਥਿਤ ਮਾਮਲਾ ਦਰਜ਼ ਕਰ ਲਿਆ ਹੈ |
ਪਿਛਲੀ ਖ਼ਬਰ ਬੰਗਲਾਦੇਸ਼ ਵਿਚ ਹਿੰਦੂ ਨੌਜਵਾਨ ਨੂੰ ਜਿਉਂਦਾ ਸਾੜਨ ਦੀ ਘਟਨਾ ਦੇ ਵਿਰੋਧ ਵਿਚ ਪੰਜਾਬੀ, ਹਿੰਦੂ ਗਰੁੱਪ ਵਲੋਂ ਰਾਜ ਪੱਧਰੀ... ਅਗਲੀ ਖ਼ਬਰ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।