26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਅÏਰਤ <br/>

ਅਜੀਤ ਡੈਸਕ 26-12-2025
ਟਾਂਡਾ ਉੜਮੁੜ, 25 ਦਸੰਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਦੀ ਟੀਮ ਨੇ ਚੰਡੀਗੜ੍ਹ ਕਲੋਨੀ ਨੇੜੇ ਇੱਕ ਅÏਰਤ ਨੂੰ ਨਸ਼ੇ ਵਾਲੀਆਂ ਗੋਲੀਆਂ ਸਣੇ ਗਿ੍ਫ਼ਤਾਰ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ.ਐੱਸ. ਆਈ. ਮਨਿੰਦਰ ਕੌਰ ਦੀ ਟੀਮ ਨੂੰ ਇਹ ਸਫਲਤਾ ਹਾਸਲ ਹੋਈ ਹੈ | ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਦੀ ਟੀਮ ਗਸ਼ਤ ਕਰ ਲਈ ਸੀ ਤਾਂ ਪ੍ਰੀਆ ਪਤਨੀ ਅਜੇ ਵਾਸੀ ਚੰਡੀਗੜ੍ਹ ਕਲੋਨੀ ਟਾਂਡਾ ਨੂੰ 55 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਇਸ ਦੇ ਖ਼ਿਲਾਫ਼ ਐੱਨ. ਡੀ.ਪੀ.ਐੱਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮੁਲਜ਼ਮ ਅÏਰਤ ਕੋਲੋਂ ਗੋਲੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਉੱਦਮ ਕੀਤੇ ਜਾ ਰਹੇ ਹਨ |

ਪਿਛਲੀ ਖ਼ਬਰ ਪਿੰਡ ਦੇਵੀਦਾਸ ਵਿਖੇ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਗਗਨ ਚੀਮਾ ਦਾ ਸੰਮਤੀ ਮੈਂਬਰ ਬਣਨ 'ਤੇ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।