22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ <br/>

ਅਜੀਤ ਡੈਸਕ 26-12-2025
ਟਾਂਡਾ ਉੜਮੁੜ, 25 ਦਸੰਬਰ (ਭਗਵਾਨ ਸਿੰਘ ਸੈਣੀ)- ਬਲਾਕ ਟਾਂਡਾ ਅਧੀਨ ਪੈਂਦੇ ਭੂਲਪੁਰ ਦੇ ਗੁਰਦਵਾਰਾ ਸ਼ਹੀਦਾਂ ਵਿਖੇ ਧੰਨ-ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਕੁਲਦੀਪ ਸਿੰਘ ਅਤੇ ਕੁਲਜੀਤ ਸਿੰਘ ਭੂਲਪੁਰ ਦੀ ਅਗਵਾਈ 'ਚ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਇਲਾਕੇ ਦੀਆਂ ਸੰਗਤਾਂ ਵਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਲੜੀਵਾਰ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉਪਰੰਤ ਪ੍ਰਸਿੱਧ ਕੀਰਤਨੀ ਜਥੇਆ ਅਤੇ ਬੀਬੀਆਂ ਦੇ ਢਾਡੀ ਜੱਥੇ ਵਲੋਂ ਸਿੱਖ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਗਿਆ | ਇਸ ਮੌਕੇ ਆਈਆਂ ਹੋਈਆਂ ਧਾਰਮਿਕ ਸਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਏ <br/> ਅਗਲੀ ਖ਼ਬਰ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਬੁਰੀ ਤਰ੍ਹਾਂ ਨਕਾਰਿਆ - ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।