21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੋਨਾ ਮੈਮੋਰੀਅਲ ਚਰਚ ਨਜ਼ਦੀਕ ਲਾਈਟਾਂ ਦਾ ਕੀਤਾ ਉਦਘਾਟਨ <br/>

ਅਜੀਤ ਡੈਸਕ 26-12-2025
ਹੁਸ਼ਿਆਰਪੁਰ, 25 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵਲੋਂ ਮੋਨਾ ਮੈਮੋਰੀਅਲ ਚਰਚ ਨੇੜੇ ਲਗਾਈਆਂ ਗਈਆਂ ਹੈਰੀਟੇਜ ਲਾਈਟਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸੋਨਾਲੀਕਾ ਇੰਡਸਟਰੀਜ਼ ਦੇ ਸਹਿਯੋਗ ਨਾਲ ਲਗਾਈਆਂ ਗਈਆਂ ਇਹ ਹੈਰੀਟੇਜ ਲਾਈਟਾਂ ਨਾ ਸਿਰਫ਼ ਇਲਾਕੇ ਦੀ ਸੁੰਦਰਤਾ ਨੂੰ ਵਧਾਉਣਗੀਆਂ ਬਲਕਿ ਆਮ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਵੀ ਯਕੀਨੀ ਬਣਾਉਣਗੀਆਂ | ਉਨ੍ਹਾਂ ਕਿਹਾ ਕਿ ਮੋਨਾ ਮੈਮੋਰੀਅਲ ਚਰਚ ਇਤਿਹਾਸਕ ਅਤੇ ਧਾਰਮਿਕ ਮਹੱਤਵ ਵਾਲਾ ਸਥਾਨ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਸ਼ਹਿਰ ਵਾਸੀ ਆਉਂਦੇ ਹਨ | ਉਨ੍ਹਾਂ ਸੋਨਾਲੀਕਾ ਇੰਡਸਟਰੀਜ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਦਯੋਗਾਂ ਵੱਲੋਂ ਕੀਤੇ ਗਏ ਅਜਿਹੇ ਸਮਾਜਿਕ ਤੌਰ 'ਤੇ ਜ਼ਿੰਮੇਵਾਰ ਕੰਮ ਸਮਾਜ ਲਈ ਪ੍ਰੇਰਨਾਦਾਇਕ ਹਨ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸੋਨਾਲੀਕਾ ਇੰਡਸਟਰੀਜ਼ ਤੋਂ ਅਤੁੱਲ ਸ਼ਰਮਾ, ਨਗਰ ਨਿਗਮ ਦੇ ਅਧਿਕਾਰੀ, ਕੌਂਸਲਰ ਅਤੇ ਹੋਰ ਪਤਵੰਤੇ ਮੌਜੂਦ ਸਨ | ਸਾਰਿਆਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਇਸ ਨੂੰ ਸ਼ਹਿਰ ਦੇ ਵਸਨੀਕਾਂ ਲਈ ਲਾਭਦਾਇਕ ਦੱਸਿਆ |

ਪਿਛਲੀ ਖ਼ਬਰ ਜਗਤ ਜਯੋਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡ ਮੇਲਾ ਕਰਵਾਇਆ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਨੂੰ ਭੇਜੇ ਜਾਣ ਵਾਲੇ ਜਥਿਆਂ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।