20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਕੂਲ 'ਚ ਬਣਾਏ ਜਾ ਰਹੇ ਦੋ ਨਵੇਂ ਕਮਰਿਆਂ ਦਾ ਨੀਂਹ ਪੱਥਰ ਸੰਤ ਤੇਜਾ ਸਿੰਘ ਨੇ ਰੱਖਿਆ <br/>

ਅਜੀਤ ਡੈਸਕ 26-12-2025
ਦਸੂਹਾ, 25 ਦਸੰਬਰ (ਭੁੱਲਰ)- ਡੇਰਾ ਗੁਰੂਸਰ ਖੁੱਡਾ ਨਿਰਮਲ ਟਕਸਾਲ ਜੋੜੀਆਂ ਢਾਬਾ ਦੇ ਮੁੱਖ ਸੇਵਾਦਾਰ ਨਿਰਮਲ ਭੇਖ ਰਤਨ ਸੰਤ ਤੇਜਾ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਵਿਖੇ ਪਿ੍ੰਸੀਪਲ ਸੁਖਵਿੰਦਰ ਕੌਰ ਦੀ ਅਗਵਾਈ ਹੇਠ 26 ਲੱਖ ਰੁਪਏ ਦੀ ਲਾਗਤ ਨਾਲ 2 ਨਵੇਂ ਬਣਾਏ ਜਾ ਰਹੇ ਕਮਰਿਆਂ ਦਾ ਨੀਂਹ ਪੱਥਰ ਕਰ ਕਮਲਾਂ ਨਾਲ ਰੱਖਿਆ | ਇਸ ਮੌਕੇ ਉਨ੍ਹਾਂ ਸਕੂਲ ਸਟਾਫ਼ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਨੇ ਪਿ੍ੰਸੀਪਲ ਸੁਖਵਿੰਦਰ ਕੌਰ ਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਸਿੱਖਿਆ ਅਤੇ ਸਕੂਲ ਦੀ ਬਿਹਤਰੀ ਵਾਸਤੇ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਸਮੇਂ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਸੰਤ ਤੇਜਾ ਸਿੰਘ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਸਰਕਾਰ ਵਲੋਂ ਜਾਰੀ 26 ਲੱਖ ਰੁਪਏ ਦੀ ਲਾਗਤ ਨਾਲ ਇਹ ਕਮਰਿਆਂ ਦੀ ਉਸਾਰੀ ਕੀਤੀ ਜਾਵੇਗੀ | ਇਸ ਮੌਕੇ ਹਰਬੰਸ ਸਿੰਘ ਖੁੱਡਾ, ਲੈਕਚਰਾਰ ਪਰਮਜੀਤ ਸਿੰਘ, ਲੈਕਚਰਾਰ ਰਕੇਸ਼ ਕੁਮਾਰ ਸੈਣੀ, ਲੈਕਚਰਾਰ ਭੁਪਿੰਦਰ ਸਿੰਘ, ਲੈਕਚਰਾਰ ਸੰਗੀਤ ਕੌਰ, ਲੈਕਚਰਾਰ ਮੰਜੂ ਸ਼ਾਹ, ਲੈਕਚਰਾਰ ਪ੍ਰਦੀਪ ਸਿੰਘ, ਲੈਕਚਰਾਰ ਜਸਵਿੰਦਰ ਸਿੰਘ, ਲੈਕਚਰਾਰ ਸੁਖਵਿੰਦਰ ਸਿੰਘ, ਬਲਵੀਰ ਸਿੰਘ, ਗੀਤਾ ਰਾਣੀ, ਅਮਨਦੀਪ ਕੌਰ, ਰੁਪਿੰਦਰ ਕੌਰ, ਚਰਨਜੀਤ ਸਿੰਘ, ਹਰਦਿਆਲ ਸਿੰਘ, ਰਾਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਨਵਦੀਪ ਕੌਰ, ਰਾਜਵਿੰਦਰ ਕੌਰ, ਸਤਬੀਰ ਸਿੰਘ, ਪੰਚ ਵਰਿੰਦਰ ਸਿੰਘ, ਪਰਮਿੰਦਰ ਕੌਰ ਸਮੂਹ ਐੱਸ ਐਮ ਸੀ ਮੈਂਬਰ, ਰੇਖਾ ਰਾਣੀ ਸ਼ਰਮਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨੈਸ਼ਨਲ ਕਲੀਨਰੀ ਚੈਲੇਂਜ ਸੀਜ਼ਨ-3 ਦੇ ਪਹਿਲੇ ਦੌਰ ਦਾ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।