20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ 'ਚ ਇਨਾਮ ਵੰਡ ਸਮਾਗਮ <br/>

ਅਜੀਤ ਡੈਸਕ 26-12-2025
ਕੋਟਫ਼ਤੂਹੀ, 25 ਦਸੰਬਰ (ਅਟਵਾਲ)-ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ (ਬਹਿਬਲਪੁਰ) ਕੋਟਫ਼ਤੂਹੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਮੈਨੇਜਿੰਗ ਡਾਇਰੈਕਟਰ ਗੁਰਬਖ਼ਸ਼ ਸਿੰਘ ਰਾਣਾ ਦੇ ਦਿਸ਼ਾ ਨਿਰਦੇਸ਼ ਤਹਿਤ, ਚੇਅਰਮੈਨ ਰਾਜੇਸ਼ ਰਾਣਾ ਦੇਖ-ਰੇਖ ਅਤੇ ਪਿ੍ੰਸੀਪਲ ਮੁਨੀਸ਼ ਸ਼ਰਮਾ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਗੁਰਦੀਪ ਸਿੰਘ ਪੰਜੌੜ ਅਤੇ ਦੀਪਇੰਦਰ ਕੌਰ ਠੁਆਣਾ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਸਮਾਗਮ ਵਿੱਚ ਹਲਕਾ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਪੜ੍ਹਾਈ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਪਹਿਲੀ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਲਜੀਤ ਸਿੰਘ, ਆਪ ਆਗੂ ਕੁਸ਼ਵ ਕਰਨ, ਸੁਮਿੱਤਰਾ ਕੁਮਾਰੀ, ਅਨੀਤਾ ਕੁਮਾਰੀ, ਕਿਰਨ ਕੁਮਾਰੀ, ਸੁਮਨ ਕੁਮਾਰੀ, ਰਿਤਿਕ ਰਾਣਾ, ਭਾਈ ਰਣਜੋਧ ਸਿੰਘ, ਸਰਪੰਚ ਤਰਸੇਮ ਸਿੰਘ ਪੰਡੋਰੀ ਲੱਧਾ ਸਿੰਘ, ਸਰਪੰਚ ਜਸਪ੍ਰੀਤ ਕੌਰ ਬਹਿਬਲਪੁਰ, ਨੰਬਰਦਾਰ ਰਵਿੰਦਰ ਸਿੰਘ, ਸਤਵੰਤ ਸਿੰਘ, ਹਰਚਰਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੋਟਫ਼ਤੂਹੀ ਬਲਾਕ ਦੇ ਸਕੂਲਾਂ ਦਾ ਗਣਿਤ ਮੇਲਾ ਕਰਵਾਇਆ <br/> ਅਗਲੀ ਖ਼ਬਰ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਬੂਟਾਂ ਦੀ ਵੰਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।