18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਦੀ ਬਰਸੀ ਸੰਬੰਧੀ ਧੁੱਗਾ ਕਲਾਂ 'ਚ ਮੀਟਿੰਗ <br/>

ਅਜੀਤ ਡੈਸਕ 26-12-2025
ਗੜ੍ਹਦੀਵਾਲਾ, 25 ਦਸੰਬਰ (ਚੱਗਰ)-ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਪਿੰਡ ਧੁੱਗਾ ਕਲਾਂ ਵਿਖੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਅਤੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸੇਵਾਦਾਰਾਂ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਜੀ ਦੀ 43ਵੀਂ ਬਰਸੀ 'ਤੇ ਕਰਵਾਏ ਜਾ ਰਹੇ ਬਰਸੀ ਸਮਾਗਮ ਸੰਬੰਧੀ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰਾਂ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪਿ੍ੰਸੀਪਲ ਤਰਸੇਮ ਸਿੰਘ ਧੁੱਗਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਬਰਸੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਸਫਲ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਾਬਾ ਜੀ ਦੇ ਜਨਮ ਅਸਥਾਨ ਪਿੰਡ ਧੁੱਗਾ ਕਲਾਂ ਵਿਖੇ ਬਣੇ ਗੁਰਦੁਆਰਾ ਸਾਹਿਬ ਵਿਖੇ ਇਸ ਵਾਰ ਵੀ ਬਰਸੀ ਸਮਾਗਮ 3 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾਵੇਗਾ ਜਿਸ ਸੰਬੰਧੀ 30 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਆਰੰਭ ਹੋਵੇਗੀ | 3 ਜਨਵਰੀ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖ਼ਰੀ ਲੜੀ ਦੇ ਭੋਗ ਪੈਣਗੇ ਉਪਰੰਤ 2 ਵਜੇ ਤੱਕ ਮਹਾਨ ਕੀਰਤਨ ਦਰਬਾਰ ਸਮਾਗਮ ਹੋਵੇਗਾ | ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਵੰਤ ਸਿੰਘ ਭੀਖੋਵਾਲ, ਭਾਈ ਸੁਖਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਨਾਮਵਰ ਢਾਡੀ ਭਾਈ ਭੁਪਿੰਦਰ ਸਿੰਘ ਪਪਰਾਲੀ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਾਉਣਗੇ | ਇਸ ਮੌਕੇ ਬਲਵੰਤ ਸਿੰਘ, ਭਾਈ ਜਸਵਿੰਦਰ ਸਿੰਘ ਧੁੱਗਾ, ਪਿ੍ਤਪਾਲ ਸਿੰਘ, ਹਰਭਜਨ ਸਿੰਘ, ਜੋਗਿੰਦਰ ਸਿੰਘ, ਜਰਨੈਲ ਸਿੰਘ, ਸਰਪੰਚ ਬਚਿੱਤਰ ਸਿੰਘ, ਸਤਨਾਮ ਸਿੰਘ, ਵਿਜੈਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੱਲਰ ਖ਼ਾਲਸਾ ਸਕੂਲ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਚਮਕੌਰ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਕੀਰਤਨ ਦਰਬਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।