18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕੱਲਰ ਖ਼ਾਲਸਾ ਸਕੂਲ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/>

ਅਜੀਤ ਡੈਸਕ 26-12-2025
ਹਰਿਆਣਾ, 25 ਦਸੰਬਰ (ਹਰਮੇਲ ਸਿੰਘ ਖੱਖ)-ਕੱਲਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸਾਬਕਾ ਪਿ੍ੰਸੀਪਲ ਹਰਜਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਿਵਰਾਜ ਕੌਰ ਵਲੋਂ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਅਸਲ 'ਚ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਦਾ ਬੱਚਿਆਂ 'ਚ ਜਜ਼ਬਾ ਭਰਨ ਲਈ ਇਹ ਲੰਗਰ ਲਗਾਇਆ ਗਿਆ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰੀਟਾ ਸੈਣੀ ਨੇ ਦੱਸਿਆ ਕਿ ਸਾਬਕਾ ਪਿ੍ੰਸੀਪਲ ਨੇ ਪਿਛਲੇ ਸਾਲ ਤੋਂ ਵਿਦਿਆਰਥੀਆਂ ਅਤੇ ਆਮ ਸੰਗਤ ਲਈ ਇਹ ਕਾਰਜ ਸ਼ੁਰੂ ਕੀਤਾ ਹੋਇਆ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨਾਲ ਜੁੜਨ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਾਬਕਾ ਪਿ੍ੰਸੀਪਲ ਹਰਜਿੰਦਰ ਸਿੰਘ, ਸ਼ਿਵਰਾਜ ਕੌਰ, ਹਰਦੇਵ ਸਿੰਘ, ਪਿ੍ੰਸੀਪਲ ਰੀਟਾ ਸੈਣੀ, ਮੁਕੇਸ਼ ਕੁਮਾਰ, ਪੰਕਜ ਮਹਿਤਾ, ਮਨਦੀਪ ਕੌਰ, ਸੁਖਵਿੰਦਰ ਕੌਰ, ਦਮਨਦੀਪ ਸਿੰਘ ਸਮੇਤ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਕੌਮੀ ਗਣਿਤ ਦਿਵਸ ਮਨਾਇਆ <br/> ਅਗਲੀ ਖ਼ਬਰ ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਦੀ ਬਰਸੀ ਸੰਬੰਧੀ ਧੁੱਗਾ ਕਲਾਂ 'ਚ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।