18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵਿਧਾਇਕ ਰਾਜਾ ਗਿੱਲ ਨੇ ਨਰੂੜ ਵਿਖੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ <br/>

ਅਜੀਤ ਡੈਸਕ 26-12-2025
ਗੜ੍ਹਦੀਵਾਲਾ, 25 ਦਸੰਬਰ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਗੜ੍ਹਦੀਵਾਲਾ ਹਲਕੇ ਦੇ ਪਿੰਡ ਨਰੂੜ ਵਿਖੇ ਲੋਕ ਦਰਬਾਰ ਲਗਾ ਕੇ ਕੰਢੀ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸੂਚੀ ਤਿਆਰ ਕਰਕੇ ਇਨ੍ਹਾਂ ਸਮੱਸਿਆਵਾਂ ਨੂੰ ਮੌਕੇ 'ਤੇ ਸਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਕਿਹਾ |ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਹਲਕੇ ਅੰਦਰ ਬਿਨਾਂ ਕਿਸੇ ਭੇਦ ਭਾਵ ਦੇ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ, ਜਦਕਿ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਵਿਚਲੇ ਵਿਕਾਸ ਕਾਰਜਾਂ ਬਾਰੇ ਉਹ ਪਹਿਲਾਂ ਹੀ ਪਾਰਟੀ ਦੇ ਵਲੰਟੀਅਰਾਂ ਤੋਂ ਸਰਵੇ ਕਰਵਾ ਚੁੱਕੇ ਹਨ ਜਿਸ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਵੱਖ-ਵੱਖ ਪਿੰਡਾਂ ਦੇ ਰਹਿੰਦੇ ਕੰਮ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ | ਇਸ ਮੌਕੇ ਅੰਕੁਸ਼ ਮਸਤੀਵਾਲ, ਮਾਸਟਰ ਰਸ਼ਪਾਲ ਸਿੰਘ ਸਹੋਤਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਮਿੰਟੂ ਸਰਪੰਚ, 'ਆਪ' ਆਗੂ ਸ਼ੁਭਮ ਸਹੋਤਾ ਗੜ੍ਹਦੀਵਾਲਾ, ਦਿਸ਼ਾਂਤ ਬਿਹਾਲ, ਸ਼ੈਂਕੀ ਕਲਿਆਣ ਗੜ੍ਹਦੀਵਾਲਾ, ਅਵਤਾਰ ਸਿੰਘ ਜੇ.ਈ., ਬਲਾਕ ਪ੍ਰਧਾਨ ਹਰਜੀਤ ਸਿੰਘ ਭਾਟੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖ਼ਾਲਸਾ ਮਾਡਲ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਕੌਮੀ ਗਣਿਤ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।