18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਖ਼ਾਲਸਾ ਮਾਡਲ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਸਮਾਗਮ ਕਰਵਾਇਆ <br/>

ਅਜੀਤ ਡੈਸਕ 26-12-2025
ਗੜ੍ਹਦੀਵਾਲਾ, 25 ਦਸੰਬਰ (ਚੱਗਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ ਅੱਜ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਦੇ ਐਮ.ਡੀ. ਤੇ ਸਟੇਟ ਐਵਾਰਡੀ ਤਰਸੇਮ ਸਿੰਘ ਧੁੱਗਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਮਿਲ ਕੇ ਸੰਗਤੀ ਰੂਪ 'ਚ ਸ੍ਰੀ ਜਪੁਜੀ ਸਾਹਿਬ ਅਤੇ ਬੇਨਤੀ ਚੌਪਈ ਦਾ ਪਾਠ ਕੀਤਾ | ਇਸ ਤੋਂ ਪਹਿਲਾਂ ਮੈਡਮ ਚਰਨਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਕੀਰਤਨ, ਢਾਡੀ ਤੇ ਕਵੀਸ਼ਰੀ ਵਾਰਾਂ ਦੁਆਰਾ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ਅਤੇ ਸ਼ਹੀਦੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਤਰਸੇਮ ਸਿੰਘ ਧੁੱਗਾ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਨੂੰ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਸੇਧ ਲੈ ਕੇ ਸਿੱਖ ਵਿਰਸੇ ਦੀ ਸੰਭਾਲ ਕਰਨ ਲਈ ਪ੍ਰੇਰਿਆ | ਇਸ ਮੌਕੇ ਪਿ੍ੰ. ਦਰਸ਼ਨਾ ਕੌਸ਼ਲ ਨੇ ਸਕੂਲ ਪ੍ਰਬੰਧਕ ਕਮੇਟੀ ਤੇ ਸਕੂਲ ਸਟਾਫ਼ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਵਾਈਸ ਪਿ੍ੰਸੀਪਲ ਜਗਰੂਪ ਕੌਰ, ਭਾਈ ਹਰਪਾਲ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਖ਼ੋਜਾ ਬੇਟ ਵਿਖੇ ਵਾਟਰ ਸਪਲਾਈ ਦੇ ਪਾਈਪ ਪਾਉਣ ਦਾ ਕਾਰਜ ਕੀਤਾ ਸ਼ੁਰੂ <br/> ਅਗਲੀ ਖ਼ਬਰ ਵਿਧਾਇਕ ਰਾਜਾ ਗਿੱਲ ਨੇ ਨਰੂੜ ਵਿਖੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।