07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਭਾਜਪਾ ਆਗੂਆਂ ਵਲੋਂ ਮਿਹਨਤੀ ਅਹੁਦੇਦਾਰਾਂ ਦਾ ਸਨਮਾਨ <br/>

ਅਜੀਤ ਡੈਸਕ 28-12-2025
ਦਸੂਹਾ, 27 ਦਸੰਬਰ (ਕੌਸ਼ਲ)- ਬਲਾਕ ਸੰਮਤੀ ਚੋਣਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਦੇ ਸਨਮਾਨ ਲਈ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਦੀ ਅਗਵਾਈ ਭਾਜਪਾ ਦੇ ਪ੍ਰਮੁੱਖ ਆਗੂ ਸੁਸ਼ੀਲ ਕੁਮਾਰ ਪਿੰਕੀ ਸ਼ਰਮਾ ਅਤੇ ਰਵਿੰਦਰ ਰਵੀ ਸ਼ਿੰਗਾਰੀ ਵੱਲੋਂ ਕੀਤੀ ਗਈ | ਇਸ ਮੌਕੇ ਉਨ੍ਹਾਂ ਵੱਲੋਂ ਪਾਰਟੀ ਦੇ ਉਨ੍ਹਾਂ ਸਾਰੇ ਉਮੀਦਵਾਰਾਂ ਦਾ ਧੰਨਵਾਦ ਅਤੇ ਸਨਮਾਨ ਕੀਤਾ ਗਿਆ ਜਿਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਬਿਹਤਰੀ ਲਈ ਦਿਨ-ਰਾਤ ਇੱਕ ਕਰਕੇ ਮਿਹਨਤ ਕੀਤੀ ਅਤੇ ਭਾਜਪਾ ਦੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕੀਤਾ | ਆਗੂਆਂ ਨੇ ਕਿਹਾ ਕਿ ਚੋਣ ਨਤੀਜੇ ਜੋ ਮਰਜ਼ੀ ਰਹੇ ਹੋਣ, ਪਰ ਜਿਨ੍ਹਾਂ ਉਮੀਦਵਾਰਾਂ ਨੇ ਹਿੰਮਤ ਨਾਲ ਮੈਦਾਨ ਵਿਚ ਉਤਰ ਕੇ ਪਾਰਟੀ ਦਾ ਝੰਡਾ ਉੱਚਾ ਰੱਖਿਆ, ਉਹ ਸੱਚੇ ਸਿਪਾਹੀ ਹਨ | ਸਮਾਰੋਹ ਦੌਰਾਨ ਰਾਜਕੁਮਾਰ ਰਾਜੂ, ਚੰਨੋ ਦੇਵੀ, ਬਲਜੀਤ ਕੌਰ, ਜਗਦੀਸ਼ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਲਖਬੀਰ ਸਿੰਘ ਅਤੇ ਕਮਲ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਸ਼ੀਲ ਕੁਮਾਰ ਪਿੰਕੀ ਸ਼ਰਮਾ ਅਤੇ ਰਵਿੰਦਰ ਰਵੀ ਸ਼ਿੰਗਾਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਮੇਸ਼ਾ ਲੋਕਾਂ ਦੀ ਸੇਵਾ ਲਈ ਤਿਆਰ ਰਹਿੰਦੇ ਹਨ | ਇਸ ਸਮਾਰੋਹ ਵਿਚ ਅਨਿਲ ਕੁਮਾਰ, ਸਵਰਨ ਸਿੰਘ, ਦਲਬੀਰ ਸਿੰਘ, ਦੀਦਾਰ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਸਮੇਤ ਕਈ ਭਾਜਪਾ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ | ਸਮਾਰੋਹ ਦੌਰਾਨ ਪਾਰਟੀ ਦੀ ਏਕਤਾ ਅਤੇ ਭਵਿੱਖੀ ਰਣਨੀਤੀ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ |

ਪਿਛਲੀ ਖ਼ਬਰ ਰਾਖਵਾਂਕਰਨ ਵਿਰੋਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਤੇ ਡੀ. ਸੀ. ਨੂੰ ਸੌਪਿਆ ਮੰਗ ਪੱਤਰ <br/> ਅਗਲੀ ਖ਼ਬਰ ਦੇਸੀ ਨਾਜਾਇਜ਼ ਪਿਸਤੌਲ ਸਮੇਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।