07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਰਾਖਵਾਂਕਰਨ ਵਿਰੋਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਤੇ ਡੀ. ਸੀ. ਨੂੰ ਸੌਪਿਆ ਮੰਗ ਪੱਤਰ <br/>

ਅਜੀਤ ਡੈਸਕ 28-12-2025
ਪੱਸੀ ਕੰਢੀ, 27 ਦਸੰਬਰ (ਜਗਤਾਰ ਸਿੰਘ ਰਜਪਾਲਮਾ)- ਗਜ਼ਟਿਡ ਅਤੇ ਨਾਨ ਗਜਟਿਡ ਐਸ. ਸੀ. ਐਡ ਬੀ. ਸੀ. ਇਮਲਾਈਜ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬਾ ਵਾਈਸ ਚੇਅਰਮੈਨ ਚੌਧਰੀ ਬਲਰਾਜ ਕੁਮਾਰ, ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਅਤੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਗੈਰ ਸੰਵਿਧਾਨਿਕ ਰਾਖਵਾਂਕਰਨ ਵਿਰੋਧੀ ਅਤੇ 'ਆਪ' ਹੁਦਰਾਸ਼ਾਹੀ ਵਾਲੇ ਪੱਤਰ 10 ਅਕਤੂਬਰ 2014 ਅਤੇ 24 ਦਸੰਬਰ 2025 ਦੇ ਨਵੇਂ ਪੱਤਰ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਨਾਲ ਹੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਰਾਹੀਂ ਭੇਜਿਆ ਗਿਆ | ਇਸ ਸਬੰਧੀ ਇਥੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਨੇ ਦੱਸਿਆ ਕਿ ਫੈਡਰੇਸਨ ਵਲੋਂ ਪੰਜਾਬ ਸਰਕਾਰ ਨੂੰ ਇਹ ਤਾੜਨਾ ਕੀਤੀ ਗਈ ਕਿ ਜੇਕਰ ਗੈਰ ਸੰਵਿਧਾਨਿਕ ਰਾਖਵਾਂਕਰਨ ਵਿਰੋਧੀ ਇਨ੍ਹਾਂ ਪੱਤਰਾਂ ਨੂੰ ਜਾਰੀ ਹੋਣ ਦੀ ਮਿਤੀ ਤੋਂ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ | ਇਸ ਮੌਕੇ ਸੂਬਾ ਵਿੱਤ ਸਕੱਤਰ ਗੁਰਜਿੰਦਰ ਪਾਲ ਸਿੰਘ, ਸ਼ਿਵ ਸਿੰਘ ਬੰਗੜ, ਮਨਿੰਦਰ ਸਿੰਘ ਬੋਦਲ, ਜਸਵੀਰ ਸਿੰਘ ਬੋਦਲ, ਕਮਲ ਸਿੰਘ ਬੋਦਲ, ਬਲਜੀਤ ਸਿੰਘ, ਹੰਸ ਰਾਜ ਹੰਸ, ਲੈਕਚਰਾਰ ਲਖਵਿੰਦਰ ਸਿੰਘ, ਰਾਜਪਾਲ ਸਿੰਘ, ਗੁਰਜੀਤ ਸਿੰਘ, ਸ਼ਸ਼ੀ ਕੁਮਾਰ, ਸੁਰਿੰਦਰ ਪਾਲ, ਕਸ਼ਮੀਰ ਸਿੰਘ, ਸੰਦੀਪ ਕੁਮਾਰ, ਦਰਸ਼ਨ ਸਿੰਘ, ਅਮਰਜੀਤ ਸਿੰਘ, ਪ੍ਰਭਜੋਤ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੜ੍ਹਸ਼ੰਕਰ ਨੇੜੇ ਲੁਟੇਰਿਆਂ ਵਲੋਂ ਪੁਲਿਸ ਪਾਰਟੀ 'ਤੇ ਫਾਇਰਿੰਗ <br/> ਅਗਲੀ ਖ਼ਬਰ ਭਾਜਪਾ ਆਗੂਆਂ ਵਲੋਂ ਮਿਹਨਤੀ ਅਹੁਦੇਦਾਰਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।