08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਮੀਟਿੰਗ

ਅਜੀਤ ਡੈਸਕ 28-12-2025
ਹੁਸ਼ਿਆਰਪੁਰ, 27 ਦਸੰਬਰ (ਬਲਜਿੰਦਰਪਾਲ ਸਿੰਘ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਕੁਲਵੰਤ ਸਿੰਘ ਸੈਣੀ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਸਰਕਾਰ ਦੀ ਲਾਰਾ ਲਾਓ ਨੀਤੀ ਦੀ ਨਿਖੇਧੀ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਨਵੀਨਰ ਰਮੇਸ਼ ਗੈਜੰਡ ਨੇ ਦੱਸਿਆ ਕਿ ਲਾਰਿਆਂ ਵਿਚ ਸਰਕਾਰ ਵੱਲੋਂ 4 ਵਾਰ ਮੀਟਿੰਗ ਰੱਖ ਕੇ ਅੱਗੇ ਪਾ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 12 ਜਨਵਰੀ 2026 ਦੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ ਜੇਕਰ ਅੱਗੇ ਵਧਾਇਆ ਜਾਂਦਾ ਹੈ ਤਾਂ ਪੰਜਾਬ ਵਿਚ 19 ਜਨਵਰੀ ਤੋਂ 21 ਜਨਵਰੀ ਤੱਕ ਅਰਥੀ ਫ਼ੂਕ, ਪੀਪਾ ਖੜਕਾਊ ਰੋਸ ਰੈਲੀਆਂ ਕੀਤੀਆਂ ਜਾਣਗੀਆਂ ਜੇਕਰ ਫਿਰ ਵੀ ਸਰਕਾਰ ਦੇ ਕੰਨਾਂ ਤੇ ਜੰੂ ਤੱਕ ਨਹੀਂ ਸਰਕਦੀ ਤਾਂ ਪੂਰੇ ਪੰਜਾਬ ਵਿਚ ਹੜਤਾਲ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਜਿਹੜੇ ਲੋਕ ਦਿੱਲੀ ਤੋਂ ਲਿਆ ਕੇ ਪੰਜਾਬ ਦੇ ਹਰੇਕ ਦਫ਼ਤਰਾਂ 'ਚ ਬਿਠਾਏ ਹੋਏ ਹਨ, ਇਸ ਕੰਮ ਨੂੰ ਤੁਰੰਤ ਬੰਦ ਕੀਤਾ ਜਾਵੇ | ਇਸ ਮੌਕੇ ਅਸ਼ੋਕ ਸਾਰਵਾਨ, ਗੋਪਾਲ ਥਾਪਰ, ਸੋਮਨਾਥ ਚੋਂਬੜ, ਬੂਟਾ ਰਾਮ, ਰਜਿੰਦਰ ਗੱਗੂ, ਸੋਮਨਾਥ ਆਦੀਆ, ਲਲਿਤ ਕੁਮਾਰ, ਸਲਾਹਕਾਰ ਕੁਲਦੀਪ ਸ਼ਰਮਾ ਅਤੇ ਹੋਰ ਵੀ ਮੁਲਾਜ਼ਮ ਸ਼ਾਮਲ ਸਨ |
ਪਿਛਲੀ ਖ਼ਬਰ ਗੁਰਸੇਵਾ ਨਰਸਿੰਗ ਕਾਲਜ 'ਚ ਬੀ.ਐੱਸ.ਸੀ. ਨਰਸਿੰਗ ਤੇ ਹੋਰ ਕੋਰਸਾਂ ਦੀ ਕੌਂਸਲਿੰਗ 30 ਤੋਂ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਸ੍ਰੀ ਅਨੰਦਪੁਰ ਸਾਹਿਬ ਰੋਡ ਗੜ੍ਹਸ਼ੰਕਰ ਵਿਖੇ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।