11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਯੰਗ ਖ਼ਾਲਸਾ ਗਰੁੱਪ ਦੀ ਸ਼ਹੀਦੀ ਦਿਹਾੜੇ ਸੰਬੰਧੀ ਇਕੱਤਰਤਾ <br/>

ਅਜੀਤ ਡੈਸਕ 28-12-2025
ਹੁਸ਼ਿਆਰਪੁਰ, 27 ਦਸੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਯੰਗ ਖ਼ਾਲਸਾ ਗਰੁੱਪ ਦੇ ਟੀਮ ਮੈਂਬਰਾਂ ਦੀ ਇਕੱਤਰਤਾ ਪ੍ਰਧਾਨ ਜਗਜੀਤ ਸਿੰਘ ਬੱਤਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਡਾ: ਹਰਜਿੰਦਰ ਸਿੰਘ ਓਬਰਾਏ ਨੇ ਦੱਸਿਆ ਕਿ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਦੀ ਮਹੀਨਾਵਾਰ ਰਾਸ਼ਨ ਦੀ ਸੇਵਾ, ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਇਸ ਤਰ੍ਹਾਂ ਦੇ ਅਨੇਕਾਂ ਸਮਾਜ ਸੇਵੀ ਕੰਮ ਸੰਸਥਾ ਵਲੋਂ ਜਾਰੀ ਰਹਿਣਗੇ | ਉਨ੍ਹਾਂ ਦੱਸਿਆ ਕਿ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਖ਼ੂਨਦਾਨ ਕੈਂਪ ਲਗਾਉਣ ਸਬੰਧੀ ਅਤੇ ਦੁੱਧ ਦੇ ਲੰਗਰ ਲਗਾਉਣ ਸਬੰਧੀ ਵਿਚਾਰ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ 29 ਦਸੰਬਰ ਨੂੰ ਸਵੇਰੇ 9 ਵਜੇ ਉਕਤ ਗੁਰਦੁਆਰਾ ਸਾਹਿਬ ਵਿਖੇ ਦੁੱਧ ਦਾ ਲੰਗਰ ਲਗਾਇਆ ਜਾਵੇਗਾ | ਇਸ ਮੌਕੇ ਡਾ. ਹਰਜਿੰਦਰ ਸਿੰਘ ਓਬਰਾਏ, ਦਲਜੀਤ ਸਿੰਘ ਮਾਨ, ਬਲਜਿੰਦਰ ਸਿੰਘ, ਅਨਮੋਲ ਸਿੰਘ, ਪ੍ਰਭਜੋਤ ਸਿੰਘ, ਹਰਮਿੰਦਰ ਸਿੰਘ, ਡਾ.ਆਸ਼ੂ ਗੋਇਲ ਅਤੇ, ਮਨੂਰੀਤ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਅੰਬਾਲਾ ਜੱਟਾ ਵਿਖੇ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਕਾਂਗਰਸੀ ਆਗੂ ਸੈਮ ਪਿਤਰੋਦਾ ਦੇ ਬਿਆਨ ਦਾ ਭਾਜਪਾ ਨੇ ਕੀਤਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।