08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਹਾਜੀਪੁਰ ਪੁਲਿਸ ਵਲੋਂ ਚਾਈਨਾ ਡੋਰ ਦੇ ਗੱਟੂਆਂ ਸਮੇਤ ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 31-12-2025
ਹਾਜੀਪੁਰ, 30 ਦਸੰਬਰ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਚਾਈਨਾ ਡੋਰ ਦੇ ਗੱਟੂਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਰਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਅੱਡਾ ਦਗਨ ਵਿਖੇ ਇਕ ਵਿਅਕਤੀ ਨੂੰ 47 ਚਾਈਨਾ ਡੋਰ ਦੇ ਗੱਟੂਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਜਸਵੰਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਦਗਨ ਥਾਣਾ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ |

ਪਿਛਲੀ ਖ਼ਬਰ ਬੰਦ ਪਏ ਕੋਲਡ ਸਟੋਰ 'ਚੋਂ ਲੱਖਾਂ ਦਾ ਸਾਮਾਨ ਚੋਰੀ <br/> ਅਗਲੀ ਖ਼ਬਰ ਜੀ. ਟੀ. ਯੂ. ਵਲੋਂ ਸਕੂਲਾਂ ਦੀਆਂ ਛੁੱਟੀਆਂ 'ਚ ਵਾਧਾ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।