ਜਗਰਾਉਂ, 15 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਤੀ 3 ਤੋਂ 5 ਜੁਲਾਈ ਤੱਕ ਗੁਰਦੁਆਰਾ ਗੋਪਾਲਸਰ ਸਾਹਿਬ ਯਾਦਗਾਰ ਸ਼੍ਰੋਮਣੀ ਭਗਤ ਧੰਨਾ ਜੀ ਪਿੰਡ ਗਗੜਾ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ | ਸੰਤ ਬਾਬਾ ਕਮਲਜੀਤ ਸਿੰਘ ਅਤੇ ਸੰਤ ਬਾਬਾ ਅਮਰਜੀਤ ਸਿੰਘ ਨੇ ਦੱਸਿਆ ਕਿ ਸਮੂਹ ਇਲਾਕਾ ਨਿਵਾਸੀ ਅਤੇ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ 3 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 5 ਜੁਲਾਈ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਭੋਗ ਤੋਂ ਉਪਰੰਤ ਕੀਰਤਨ ਦਰਬਾਰ ਸਜੇਗਾ ਅਤੇ ਜਿਸ ਵਿਚ ਮਹਾਨ ਗੁਣੀ ਗਿਆਨੀ ਸੰਤ ਮਹਾਂਪੁਰਖ, ਰਾਗੀ ਅਤੇ ਢਾਡੀ ਜੱਥੇ ਪਹੁੰਚ ਕੇ ਹਾਜ਼ਰੀਆਂ ਭਰਨਗੇ | ਉਨ੍ਹਾਂ ਸੰਗਤਾਂ ਨੂੰ ਮੀਰੀ ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਮਾਗਮ 'ਚ ਵੱਧ ਚੜ੍ਹ ਕੇ ਹਾਜ਼ਰੀਆਂ ਭਰਨ ਤੇ ਗੁਰਬਾਣੀ ਨਾਲ ਜੁੜ ਕੇ ਤੇ ਸੇਵਾ ਕਰਕੇ ਲਾਹਾ ਲੈਣ ਲਈ ਕਿਹਾ |