23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਵੈਭਵ ਜੈਨ ਤੇਰਾਪੰਥ ਯੁਵਕ ਪ੍ਰੀਸ਼ਦ ਜਗਰਾਉਂ ਦੇ ਪ੍ਰਧਾਨ ਬਣੇ

ਅਜੀਤ ਡੈਸਕ 16-06-2025
ਜਗਰਾਉਂ, 15 ਜੂਨ (ਵਿਨੋਦ ਕੁਮਾਰ)-ਤੇਰਾਪੰਥ ਯੁਵਕ ਪ੍ਰੀਸ਼ਦ ਜਗਰਾਉਂ ਦੀ ਹੋਈ ਸਾਲਾਨਾ ਜਨਰਲ ਮੀਟਿੰਗ 'ਚ ਵੈਭਵ ਜੈਨ ਨੂੰ ਸੈਸ਼ਨ 2025-26 ਦੇ ਕਾਰਜਕਾਲ ਲਈ ਸਰਬਸੰਮਤੀ ਨਾਲ ਪ੍ਰਧਾਨ ਦੇ ਅਹੁਦੇ ਲਈ ਚੁਣਿਆ ਗਿਆ | ਸ੍ਰੀ ਜੈਨ ਸ਼ਵੇਤਾਂਬਰ ਤੇਰਾਪੰਥ ਸਭਾ ਜਗਰਾਉਂ ਦੇ ਪ੍ਰਧਾਨ ਪ੍ਰਵੀਨ ਜੈਨ ਨੇ ਚੋਣ ਅਧਿਕਾਰੀ ਵਜੋਂ ਆਪਣੀਆਂ ਸੇਵਾਵਾਂ ਦਿੱਤੀਆਂ ਤੇ ਇਸ ਨਾਮਜ਼ਦਗੀ ਤੋਂ ਬਾਅਦ ਮੌਜੂਦਾ ਪ੍ਰਧਾਨ ਦੁਆਰਾ ਇਹ ਜ਼ਿੰਮੇਵਾਰੀ ਨਵੇਂ ਚੁਣੇ ਗਏ ਪ੍ਰਧਾਨ ਨੂੰ ਸੌਂਪ ਦਿੱਤੀ ਗਈ | ਇਸ ਸਮੇਂ ਵਿਸ਼ਾਲ ਜੈਨ ਪਟਨੀ ਨੇ ਕਿਹਾ ਕਿ ਜਗਰਾਉਂ ਦੀ ਯੁਵਕ ਪ੍ਰੀਸ਼ਦ ਅਖਿਲ ਭਾਰਤੀ ਤੇਰਾਪੰਥ ਯੁਵਕ ਪ੍ਰੀਸ਼ਦ ਦੀ ਅਗਵਾਈ ਹੇਠ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਉਂਦੇ ਹੋਏ ਸਮਾਜ ਦੀ ਸੇਵਾ ਵਿਚ ਲੱਗੀ ਰਹੇਗੀ |
ਪਿਛਲੀ ਖ਼ਬਰ ਸਮਾਜਿਕ ਵਰਤਾਰੇ 'ਚ ਸਾਂਝ ਦੇ ਰੰਗ ਭਰਨ ਦੀ ਲੋੜ- ਬਲਾਕੀਪੁਰ ਅਗਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਵਿਧਾਇਕ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।