23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਰੇਲ ਗੱਡੀਆਂ 'ਚੋਂ ਸਾਮਾਨ ਚੋਰੀ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਕਾਬੂ

ਅਜੀਤ ਡੈਸਕ 16-06-2025
ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਰੇਲ ਗੱਡੀਆਂ ਵਿਚੋਂ ਮੁਸਾਫ਼ਰਾਂ ਦਾ ਸਾਮਾਨ ਚੋਰੀ ਕਰਨ ਵਾਲੇ ਖ਼ਤਰਨਾਕ ਗਰੋਹ ਦੇ ਇਕ ਹੋਰ ਮੈਂਬਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਬਲਬੀਰ ਪੁੱਤਰ ਮਾਂਗੇ ਰਾਮ ਵਾਸੀ ਹਿਸਾਰ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਅਰਪਨਾ ਝਾ ਵਾਸੀ ਚੰਡੀਗੜ੍ਹ ਰੋਡ ਆਪਣੇ ਪਰਿਵਾਰ ਨਾਲ ਬਿਹਾਰ ਤੋਂ ਲੁਧਿਆਣਾ ਆ ਰਹੀ ਸੀ ਕਿ ਰਸਤੇ ਵਿਚ ਕਥਿਤ ਦੋਸ਼ੀਆਂ ਵਲੋਂ ਉਸਦੇ 200 ਗਰਾਮ ਸੋਨੇ ਦੇ ਗਹਿਣੇ, ਇਕ ਮੋਬਾਈਲ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਅਰਪਨਾ ਨੇ ਪੁਲਿਸ ਨੂੰ ਸੂਚਨਾ ਦਿੱਤੀ ਤਾਂ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਵਲੋਂ ਇਸ ਮਾਮਲੇ ਵਿਚ ਬਲਬੀਰ ਦੇ ਤਿੰਨ ਸਾਥੀ ਰਵੀ ਕੁਮਾਰ, ਜਤਿੰਦਰ ਪੁੱਤਰ ਪਿ੍ਥਵੀ ਸਿੰਘ ਅਤੇ ਜਤਿੰਦਰ ਪੁੱਤਰ ਬਲਵੀਰ ਸਿੰਘ ਵਾਸੀ ਹਿਸਾਰ ਨੂੰ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕਾ ਹੈ | ਹੁਣ ਪੁਲਿਸ ਵਲੋਂ ਬਲਬੀਰ ਦੇ ਕਬਜ਼ੇ ਵਿਚੋਂ ਵੀ 8 ਲੱਖ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ¢ ਪੁਲਿਸ ਨੇ ਇਸ ਤੋਂ ਇਲਾਵਾ ਅਰਪਨਾ ਦਾ ਆਈਫੋਨ ਵੀ ਬਰਾਮਦ ਕੀਤਾ ਹੈ | ਬਲਬੀਰ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |
ਪਿਛਲੀ ਖ਼ਬਰ ਪੁੁਲਿਸ ਵਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ • ਤਸਕਰਾਂ ਵਿਚ ਸਲੇਮਪੁਰਾ ਟਿੱਬਾ ਦੀ ਸਰਬਜੀਤ ਕੌਰ ਉਰ... ਅਗਲੀ ਖ਼ਬਰ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ 2 ਕਾਬੂ, ਇਕ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।