23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸ਼ੱਕੀ ਹਾਲਤ 'ਚ ਨÏਜਵਾਨ ਨੇ ਕੀਤੀ ਖ਼ੁਦਕੁਸ਼ੀ

ਅਜੀਤ ਡੈਸਕ 16-06-2025
ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਖਜੂਰ ਚੌਕ 'ਚ ਇਕ ਨÏਜਵਾਨ ਵਲੋਂ ਸ਼ੱਕੀ ਹਾਲਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਅਜੀਤ ਕੁਮਾਰ ਵਜੋਂ ਕੀਤੀ ਗਈ ਹੈ | ਜਾਂਚ ਕਰ ਰਹੇ ਅਧਿਕਾਰੀ ਐਸ. ਐਚ. ਓ. ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ 26 ਸਾਲ ਦੇ ਕਰੀਬ ਸੀ ਅਤੇ ਉਸ ਦਾ ਇਕ ਢਾਈ ਸਾਲ ਦਾ ਬੱਚਾ ਹੈ ਤੇ ਰਾਤ ਉਹ ਫ਼ੈਕਟਰੀ ਤੋਂ ਡਿਊਟੀ ਖ਼ਤਮ ਕਰਕੇ ਘਰ ਵਾਪਸ ਆਇਆ ਤੇ ਆਪਣੇ ਕਮਰੇ ਵਿਚ ਜਾ ਕੇ ਸੋ ਗਿਆ | ਜਦ ਕਿ ਉਸ ਦੇ ਬਾਕੀ ਪਰਿਵਾਰਿਕ ਮੈਂਬਰ ਛੱਤ 'ਤੇ ਸੋ ਰਹੇ ਸਨ¢ ਸਵੇਰੇ ਜਦੋਂ ਉਹ ਕਮਰੇ ਵਿਚ ਆਏ ਤਾਂ ਅਜੀਤ ਕੁਮਾਰ ਦੀ ਲਾਸ਼ ਉਥੇ ਲਟਕ ਰਹੀ ਸੀ, ਜਿਸ 'ਤੇ ਉਨ੍ਹਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਿ੍ਤਕ ਕੁੱਝ ਦਿਨਾਂ ਤੋਂ ਪਰੇਸ਼ਾਨ ਸੀ | ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਦÏਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਚੋਣ ਪ੍ਰਚਾਰ ਦੌਰਾਨ ਜਦੋਂ ਆਸ਼ੂ ਬੁਲਟ ਮੋਟਰਸਾਈਕਲ 'ਤੇ ਹੋ ਗਏ ਸਵਾਰ ਪੁਰਾਣੇ ਦੋਸਤਾਂ-ਮਿੱਤਰਾਂ ਨਾਲ ਬਿਤਾਇਆ ਸਮਾਂ ਅਗਲੀ ਖ਼ਬਰ ਪੁੁਲਿਸ ਵਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ • ਤਸਕਰਾਂ ਵਿਚ ਸਲੇਮਪੁਰਾ ਟਿੱਬਾ ਦੀ ਸਰਬਜੀਤ ਕੌਰ ਉਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।