ਹੰਬੜਾਂ, 15 ਜੂਨ (ਹਰਵਿੰਦਰ ਸਿੰਘ ਮੱਕੜ)-ਪਿੰਡ ਸਲੇਮਪੁਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆਂ ਤੇ ਗੁਰਦੁਆਰਾ ਹਰਸਹਾਇ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਲੁਧਿਆਣਾ-ਸਿੱਧਵਾਂ ਬੇਟ ਰੋਡ 'ਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਭਾਈ ਧਰਮ ਸਿੰਘ ਗੌਂਸਪੁਰ ਵਾਲਿਆਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ ਰਾਹਗੀਰਾਂ ਤੇ ਪਹੁੰਚੀਆਂ ਸੰਗਤਾਂ ਨੂੰ ਸੇਵਾਦਾਰਾਂ ਨੇ ਸ਼ਰਧਾ ਭਾਵਨਾ ਨਾਲ ਜਲ ਪਿਲਾਇਆ | ਇਸ ਸਮੇਂ ਸੇਵਾਦਾਰਾਂ 'ਚ ਪ੍ਰਧਾਨ ਜਗਵਿੰਦਰ ਸਿੰਘ ਗਿੱਲ, ਐੱਨ. ਆਰ. ਆਈ. ਭੁਝੰਗੀ ਅਰਜਨ ਸਿੰਘ ਗਿੱਲ, ਸਰਪੰਚ ਅੰਗਰੇਜ਼ ਸਿੰਘ ਹੈਪੀ, ਮੇਵਾ ਸਿੰਘ ਗਿੱਲ, ਜੋਗਾ ਸਿੰਘ, ਸਾਬਕਾ ਸਰਪੰਚ ਮੇਜਰ ਸਿੰਘ, ਨੰਬਰਦਾਰ ਹਰਿੰਦਰ ਸਿੰਘ ਗਿੱਲ, ਰਤਨ ਸਿੰਘ ਰੰਧਾਵਾ, ਤੇਜਿੰਦਰ ਸਿੰਘ ਗਿੱਲ, ਹਰਜੀਤ ਸਿੰਘ, ਹਰਮਿੰਦਰ ਸਿੰਘ, ਸੁਖਜੀਵਨ ਸਿੰਘ, ਦਲਵੀਰ ਸਿੰਘ, ਡਾਕਟਰ ਅਮਨਦੀਪ ਸਿੰਘ, ਜਸਵੀਰ ਸਿੰਘ, ਬਲਜੀਤ ਸਿੰਘ, ਗੁਰਮੁੱਖ ਸਿੰਘ, ਹਰਦੀਪ ਸਿੰਘ, ਰੇਸ਼ਮ ਸਿੰਘ, ਪ੍ਰਭਜੋਤ ਸਿੰਘ ਖ਼ਾਲਸਾ ਤੇ ਹੋਰ ਹਾਜ਼ਰ ਸਨ |