23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰਦੁਆਰਾ ਰਵਿਦਾਸ ਭਗਤ ਕਮੇਟੀ ਵਲੋਂ ਪੰਚਾਇਤ ਤੇ ਕਲੇਰ ਦਾ ਸਨਮਾਨ

ਅਜੀਤ ਡੈਸਕ 16-06-2025
ਹਠੂਰ, 15 ਜੂਨ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਦੇ ਗੁਰਦੁਆਰਾ ਧੰਨ-ਧੰਨ ਬਾਬਾ ਰਵਿਦਾਸ ਜੀ ਨੇੜਿਉਂ ਸਿਵਲ ਪਸ਼ੂ ਡਿਸਪੈਂਸਰੀ ਨੂੰ ਤਬਦੀਲ ਕੀਤੇ ਜਾਣ ਦੇ ਉਪਰਾਲੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਬਾਬਾ ਰਵਿਦਾਸ ਭਗਤ ਜੀ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਪੰਚਾਇਤ ਦਾ ਧੰਨਵਾਦ ਕਰਨ ਹਿੱਤ ਅੱਜ ਸਨਮਾਨ ਸਮਾਗਮ ਗੁਰਦੁਆਰਾ ਬਾਬਾ ਰਵਿਦਾਸ ਭਗਤ ਵਿਖੇ ਰੱਖਿਆ ਗਿਆ, ਜਿਸ ਵਿਚ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉਨ੍ਹਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਪ੍ਰਬੰਧਕ ਕਮੇਟੀ ਵਲੋਂ ਸਰਪੰਚ ਜਸਬੀਰ ਸਿੰਘ, ਗੁਰਮੀਤ ਸਿੰਘ ਪੱਪੂ, ਬਲਜੀਤ ਸਿੰਘ ਸਿੱਧੂ, ਅਮਨਦੀਪ ਸਿੰਘ ਭੱਟੀ, ਪਰਮਜੀਤ ਸਿੰਘ ਪਰਮਾ, ਚਰਨ ਸਿੰਘ, ਬਲਦੇਵ ਸਿੰਘ ਕਾਲਾ, ਬੀਰਬਲ ਸਿੰਘ, ਹਰਜਿੰਦਰ ਸਿੰਘ ਭੱਟੀ (ਸਾਰੇ ਪੰਚ) ਤੇ ਗਿਆਨੀ ਭਜਨ ਸਿੰਘ, ਬੇਅੰਤ ਸਿੰਘ ਭੱਟੀ, ਡਾ. ਰਾਜਵਿੰਦਰ ਸਿੰਘ ਰਾਜੂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਪ੍ਰਧਾਨ ਚੰਦ ਸਿੰਘ ਭੱਟੀ, ਵੀਰ ਸਿੰਘ ਫੌਜੀ, ਸਾਬਕਾ ਸਰਪੰਚ ਕਰਮਜੀਤ ਸਿੰਘ ਕੱਕੂ, ਨਿਰਮਲ ਸਿੰਘ, ਫੌਜੀ ਰਘਵੀਰ ਸਿੰਘ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਘੋਨਾ, ਅਵਤਾਰ ਸਿੰਘ, ਜਸਬੀਰ ਸਿੰਘ ਭੱਟੀ, ਜਗਜੀਤ ਸਿੰਘ ਭੱਟੀ, ਹੁਕਮਰਾਜ ਸਿੰਘ, ਗਿਆਨੀ ਬੂਟਾ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਸੁੰਦਰਪਾਲ ਸਿੰਘ, ਆਤਮਾ ਸਿੰਘ, ਗੁਰਜੰਟ ਸਿੰਘ, ਰਾਜਵਿੰਦਰ ਸਿੰਘ ਫੌਜੀ, ਮਿਸਤਰੀ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ ਜੱਗੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹੰਬੜਾਂ ਪੁਲਿਸ ਚੌਕੀ 'ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਗਲੀ ਖ਼ਬਰ ਸਲੇਮਪੁਰ ਦੀ ਸੰਗਤ ਨੇ ਠੰਢੇ ਮਿੱਠੇ ਜਲ ਦੀ ਲਗਾਈ ਛਬੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।