23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਹੰਬੜਾਂ ਪੁਲਿਸ ਚੌਕੀ 'ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਅਜੀਤ ਡੈਸਕ 16-06-2025
ਹੰਬੜਾਂ, 15 ਜੂਨ (ਹਰਵਿੰਦਰ ਸਿੰਘ ਮੱਕੜ, ਮੇਜਰ ਹੰਬੜਾਂ)-ਥਾਣਾ ਲਾਡੂਵਾਲ ਅਧੀਨ ਪੈਂਦੀ ਪੁਲਿਸ ਚੌਕੀ ਹੰਬੜਾਂ ਵਿਚ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਸੁੱਖ-ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ | ਉਪਰੰਤ ਗਿਆਨੀ ਸੂਰਤਾ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਦੌਰਾਨ ਗੁਰੂ ਕਾ ਲੰਗਰ, ਚਾਹ ਪਕੌੜੇ ਆਦਿ ਸੰਗਤ 'ਚ ਅਤੁੱਟ ਵਰਤਾਏ ਗਏ | ਇਸ ਮੌਕੇ ਥਾਣਾ ਲਾਡੂਵਾਲ ਇੰਚਾਰਜ ਗੁਰਸ਼ਿੰਦਰ ਕੌਰ, ਹੰਬੜਾਂ ਚੌਕੀ ਇੰਚਾਰਜ ਗੁਰਚਰਨਜੀਤ ਸਿੰਘ, ਸਰਪੰਚ ਚਰਨ ਸਿੰਘ ਗੁਰੂ, ਸਰਪ੍ਰਸਤ ਤੇਜਾ ਸਿੰਘ ਗਿੱਲ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾ. ਸਰਪੰਚ ਰਣਜੋਧ ਸਿੰਘ, ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਜਗਜੀਵਨ ਸਿੰਘ ਝੱਜ, ਪੰਚ ਬਲਵੀਰ ਸਿੰਘ ਕਲੇਰ, ਪੰਚ ਗੁਰਚਰਨ ਸਿੰਘ ਬਾਠ, ਸਾਬਕਾ ਸਰਪੰਚ ਇੰਦਰਜੀਤ ਸਿੰਘ, ਪ੍ਰਧਾਨ ਹਰਦੀਪ ਸਿੰਘ ਸਲੇਮਪੁਰ, ਬਾਈ ਹਰਦੇਵ ਟੂਸਾ, ਏ. ਐੱਸ. ਆਈ. ਸੁਰਿੰਦਰ ਸਿੰਘ, ਹੌਲਦਾਰ ਹਰਦੀਪ ਸਿੰਘ, ਹੌਲਦਾਰ ਬਲਵਿੰਦਰ ਸਿੰਘ ਆਲੀਵਾਲ, ਹੌਲਦਾਰ ਪਰਮਿੰਦਰ ਸਿੰਘ, ਹੌਲਦਾਰ ਜਸਵਿੰਦਰ ਸਿੰਘ, ਮੁਨਸ਼ੀ ਸੁਖਰਾਮਜੋਤ ਸੁੱਖੀ, ਕੁਲਵਿੰਦਰ ਸਿੰਘ ਕਿੰਦਾ, ਗੋਪਾਲ ਸਿੰਘ, ਪਾਲ ਸਿੰਘ ਅਹੂਜਾ, ਸਤਿੰਦਰਪਾਲ ਸਿੰਘ ਭੋਲਾ, ਸਾਬਕਾ ਸਰਪੰਚ ਹਰਦੀਪ ਸਿੰਘ ਲੱਕੀ, ਸਾ. ਸਰਪੰਚ ਸੁਖਦੇਵ ਸਿੰਘ ਗੌਂਸਪੁਰ, ਕੁਲਵਿੰਦਰ ਸਿੰਘ ਸਹੋਤਾ, ਅਜੀਤ ਸਿੰਘ ਢਿੱਲੋਂ, ਸੁਖਜੀਤ ਸਿੰਘ ਬਾਠ, ਪ੍ਰਧਾਨ ਭੁਪਿੰਦਰ ਸਿੰਘ ਢਿਡਾਲ, ਜਸਵੀਰ ਸਿੰਘ ਤੇ ਹੋਰ ਸੰਗਤ ਦੇ ਰੂਪ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਗਰਮੀ 'ਚ ਪੰਛੀਆਂ ਨੂੰ ਬਚਾਉਣ ਲਈ ਉਪਰਾਲੇ ਕਰਨਾ ਸਾਡਾ ਸਭ ਦਾ ਫ਼ਰਜ਼-ਵੈਦ ਜਸਵੰਤ ਸਿੰਘ ਅਗਲੀ ਖ਼ਬਰ ਗੁਰਦੁਆਰਾ ਰਵਿਦਾਸ ਭਗਤ ਕਮੇਟੀ ਵਲੋਂ ਪੰਚਾਇਤ ਤੇ ਕਲੇਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।