15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਡਾ. ਨਵਜੋਤ ਦਹੀਆ ਦੀ ਅਗਵਾਈ 'ਚ ਸੈਂਕੜੇ ਡਾਕਟਰਾਂ ਵਲੋਂ ਕਾਂਗਰਸ ਉਮੀਦਵਾਰ ਆਸ਼ੂ ਦਾ ਸਮਰਥਨ <br/>

ਮੀਟਿੰਗ ਦੌਰਾਨ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਡਾਕਟਰ ਐਸੋਸੀਏਸ਼ਨ ਦੇ ਮੈਂਬਰ ਤੇ ਅਹੁਦੇਦਾਰ | ਅਜੀਤ ਤਸਵੀਰ<br/> 17-06-2025

ਲੁਧਿਆਣਾ, 16 ਜੂਨ (ਜਤਿੰਦਰ ਭੰਬੀ) ਹਲਕਾ ਪੱਛਮੀ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿਚ ਮੀਟਿੰਗ ਕਰਕੇ ਡਾ. ਨਵਜੋਤ ਦਹੀਆ ਦੀ ਅਗਵਾਈ ਹੇਠ ਸੈਂਕੜੇ ਡਾਕਟਰਾਂ ਨੇ ਕਾਂਗਰਸ ਲੀਡਰਸ਼ਿਪ ਨੂੰ ਕਾਂਗਰਸ ਦੇ ਹੱਕ ਵਿਚ ਵੋਟ ਪਾਉਣ ਦਾ ਭਰੋਸਾ ਦਿੱਤਾ¢ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਪ੍ਰਗਟ ਸਿੰਘ ਅਤੇ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਡਾਕਟਰਾਂ ਦਾ ਧੰਨਵਾਦ ਕੀਤਾ¢ ਕਾਂਗਰਸ ਦੀ ਵਧਦੀ ਲੋਕਪਿ੍ਯਤਾ ਦਾ ਜ਼ਿਕਰ ਕਰਦਿਆਂ ਆਸ਼ੂ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਸਿਰਫ਼ ਕਾਂਗਰਸ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ ¢ ਡਾ. ਨਵਜੋਤ ਦਹੀਆ ਨੇ ਭਾਰਤ ਭੂਸ਼ਣ ਆਸ਼ੂ ਨੂੰ ਯੋਗ ਉਮੀਦਵਾਰ ਦੱਸਦੇ ਹੋਏ ਕਿਹਾ ਕਿ ਦੋ ਵਾਰ ਵਿਧਾਇਕ ਅਤੇ ਮੰਤਰੀ ਰਹਿੰਦਿਆਂ ਆਸ਼ੂ ਨੇ ਵਿਧਾਨ ਸਭਾ ਪੱਛਮੀ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਨਹੀਂ ਛੱਡੀ ¢ ਦੂਜੇ ਪਾਸੇ ਮਾਡਲ ਟਾਊਨ ਸਥਿਤ ਗੁਰੂ ਰਾਮਦਾਸ ਪਾਰਕ ਵਿਖੇ ਹੋਈ ਇਕ ਮੀਟਿੰਗ ਦੌਰਾਨ ਦਾ ਫਰੈਂਡਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਕੋਹਲੀ ਦੀ ਅਗਵਾਈ ਹੇਠ ਸੈਂਕੜੇ ਮੈਂਬਰਾਂ ਨੇ ਕਾਂਗਰਸੀ ਉਮੀਦਵਾਰ ਨੂੰ ਅਪਣਾ ਸਮਰਥਨ ਦੇਣ ਦਾ ਐਲਾਨ ਕੀਤਾ¢ ਇਸ ਮੌਕੇ ਭਾਰਤ ਭੂਸ਼ਣ ਆਸ਼ੂ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਲਾਡੀ ਸ਼ੇਰੋਵਾਲੀਆ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਕੰਵਲਜੀਤ ਕੜਵੱਲ ਅਤੇ ਦਾਰਾ ਬੱਬਰ ਸਮੇਤ ਹੋਰ ਵੀ ਹਾਜ਼ਰ ਸਨ¢

ਪਿਛਲੀ ਖ਼ਬਰ ਭਾਜਪਾ ਆਗੂ ਖੰਨਾ ਨੇ 'ਆਪ' ਤੇ ਜ਼ਿਮਨੀ ਚੋਣ ਲਈ ਗੈਂਗਸਟਰਾਂ ਦਾ ਸਹਾਰਾ ਲੈਣ ਦਾ ਲਗਾਇਆ ਦੋਸ਼ <br/> ਅਗਲੀ ਖ਼ਬਰ ਪੈਰਾਡਾਈਜ਼ ਕਾਲੋਨੀ ਵਾਸੀਆਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।