15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ 'ਚ ਸਮਾਗਮ

ਅਜੀਤ ਡੈਸਕ 17-06-2025
ਮਾਛੀਵਾੜਾ ਸਾਹਿਬ, 16 ਜੂਨ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸੰਗਤਾਂ ਵਲੋਂ ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ¢ ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾੜ ਦੀ ਸੰਗਰਾਂਦ ਦਿਹਾੜੇ ਮੌਕੇ ਹਜ਼ੂਰੀ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਉਪਰੰਤ ਹਜ਼ੂਰੀ ਕਥਾ ਵਾਚਕ ਭਾਈ ਇਕਨਾਮ ਸਿੰਘ ਵਲੋਂ ਹਾੜ ਮਹੀਨੇ ਦੀ ਸੰਗਰਾਂਦ ਬਾਰੇ ਕਥਾ ਵਿਚਾਰ ਵੀ ਕੀਤੀ¢ ਇਸ ਮੌਕੇ ਢਾਡੀ ਜਥਿਆਂ ਵਲੋਂ ਇਤਿਹਾਸਕ ਪ੍ਰਸੰਗ ਸੁਣਾਏ ਗਏ¢ ਸੰਗਤਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਊਡੀ ਅੱਗੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ¢ ਇਸ ਮੌਕੇ ਬਾਬਾ ਮੋਹਣ ਸਿੰਘ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਗ੍ਰੰਥੀ ਗੁਰਪ੍ਰੀਤ ਸਿੰਘ, ਬਾਬਾ ਬਲਜੀਤ ਸਿੰਘ ਬੁਰਜ, ਅਕਾਊਾਟੈਂਟ ਭੁਪਿੰਦਰ ਸਿੰਘ, ਖ਼ਜ਼ਾਨਚੀ ਜਸਪਿੰਦਰ ਸਿੰਘ, ਰਿਕਾਰਡ ਕੀਪਰ ਅਮਰਿੰਦਰ ਸਿੰਘ, ਸਟੋਰ ਕੀਪਰ ਗੁਲਜ਼ਾਰ ਸਿੰਘ, ਲੰਗਰ ਇੰਚਾਰਜ ਬਿੰਦਰ ਸਿੰਘ ਆਦਿ ਵੀ ਮੌਜੂਦ ਸਨ¢
ਪਿਛਲੀ ਖ਼ਬਰ ਆਸ਼ਰਮ ਮੁਖੀ ਦੀ ਗਿ੍ਫ਼ਤਾਰੀ ਲਈ ਸਿੱਖ ਜਥੇਬੰਦੀਆਂ ਐੱਸ.ਐੱਸ ਪੀ. ਨੂੰ ਮਿਲੀਆਂ ਅਗਲੀ ਖ਼ਬਰ ਸਰਕਾਰ 29 ਮੁੱਖ ਅਧਿਆਪਕਾਂ ਨੂੰ ਨੌਕਰੀ ਤੋਂ ਹਟਾਉਣ ਦੇ ਫ਼ੈਸਲੇ 'ਤੇ ਪੁਨਰ ਵਿਚਾਰ ਕਰੇ- ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।