ਜਗਰਾਉਂ, 16 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਥਾਣਾ ਸਦਰ ਜਗਰਾਉਂ ਦੀ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਪੁਲਿਸ ਵਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਜਦੋਂ ਏ.ਐੱਸ.ਆਈ ਗੁਰਸੇਵਕ ਸਿੰਘ ਆਪਣੇ ਸਾਥੀਆਂ ਸਮੇਤ ਮੋਗਾ-ਜਗਰਾਉਂ ਦੀ ਹੱਦ 'ਤੇ ਗੁਰੂਸਰ ਕਾਉਂਕੇ ਨੇੜੇ ਮੌਜੂਦ ਸਨ ਤਾਂ ਦੁਪਹਿਰ ਸਮੇਂ ਰਵਿੰਦਰ ਸਿੰਘ ਪੁੱਤਰ ਗੱਬਰ ਸਿੰਘ, ਦਵਿੰਦਰ ਸਿੰਘ ਪੁੱਤਰ ਰਾਜਨ ਸਿੰਘ, ਪਵਨਦੀਪ ਸਿੰਘ ਪੁੱਤਰ ਜਸਵੀਰ ਸਿੰਘ ਤਿੰਨੋਂ ਵਾਸੀ ਪੱਤੋ ਹੀਰਾ ਸਿੰਘ (ਮੋਗਾ) ਆਪਣੇ ਮੋਟਰਸਾਈਕਲ ਸਪਲੈਂਡਰ ਪੀ.ਬੀ.29 ਜੈੱਡ 2373 'ਤੇ ਸਵਾਰ ਹੋ ਕੇ ਚੂਹੜਚੱਕ ਤੋਂ ਜਗਰਾਉਂ ਵੱਲ ਨੂੰ ਆ ਰਹੇ ਸਨ ਤਾਂ ਜਦੋਂ ਸ਼ੱਕ ਦੇ ਅਧਾਰ 'ਤੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਕਤ ਤਿੰਨਾਂ ਤੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਨ੍ਹਾਂ ਖ਼ਿਲਾਫ਼ ਨਸ਼ਾ ਵਿਰੋਧੀ ਧਾਰਾਵਾਂ ਤਹਿਤ ਥਾਣਾ ਸਦਰ ਜਗਰਾਉਂ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |