15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 17-06-2025
ਮੁੱਲਾਂਪੁਰ-ਦਾਖਾ, 16 ਜੂਨ (ਨਿਰਮਲ ਸਿੰਘ ਧਾਲੀਵਾਲ)-ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ, ਸਾਲ 1984 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਕਰਮਪਾਥ ਫਾਊਾਡੇਸ਼ਨ ਵਲੋਂ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰੇਮ ਸਾਗਰ ਤਪ ਅਸਥਾਨ ਸੰਤ ਬਾਬਾ ਕਰੋੜਾ ਸਿੰਘ ਪਿੰਡ ਪਮਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਮੁਖੀ ਤਰਨਜੀਤ ਸਿੰਘ ਨਿਮਾਣਾ ਦੇ ਉੱਦਮ ਨਾਲ ਖ਼ੂਨਦਾਨ ਕੈਂਪ ਦੀ ਆਰੰਭਤਾ ਸਮੇਂ ਹਲਕਾ ਦਾਖਾ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ, ਪਮਾਲ ਸਰਪੰਚ ਬਲਵਿੰਦਰ ਸਿੰਘ ਸੇਖੋਂ, ਕਰਮਪਾਥ ਫਾਉਂਡੇਸ਼ਨ ਪ੍ਰਧਾਨ ਗਗਨਦੀਪ ਆਹਲੂਵਾਲੀਆ, ਡਾ: ਹਰਦੀਪ ਸਿੰਘ ਪਮਾਲ, ਹਰਜਿੰਦਰ ਸਿੰਘ ਘੁਮਾਣ ਮੌਜੂਦ ਰਹੇ | ਨੌਜਵਾਨ ਖ਼ੂਨਦਾਨੀਆਂ, ਕਰਮਪਾਥ ਫਾਊਾਡੇਸ਼ਨ ਦੇ ਅਹੁਦੇਦਾਰ, ਮੈਂਬਰਾਂ, ਗ੍ਰਾਮ ਪੰਚਾਇਤ ਨੂੰ ਸੰਬੋਧਨ ਹੁੁੰਦਿਆਂ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਨੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਮੁਖੀ ਤਰਨਜੀਤ ਸਿੰਘ ਨਿਮਾਣਾ ਦੀ ਸ਼ਲਾਘਾ ਕੀਤੀ, ਜਿੰਨ੍ਹਾਂ ਦੇ ਉਪਰਾਲੇ ਨਾਲ ਹੋ ਰਿਹਾ ਇਕੱਤਰ ਖ਼ੂਨ ਸੈਂਕੜੇ ਨਹੀਂ, ਹਜ਼ਾਰਾਂ ਲੋਕਾਂ ਨੂੰ ਨਵੀਂ ਜ਼ਿੰਦਗੀ ਦੇ ਰਿਹਾ | ਇਯਾਲੀ ਵਲੋਂ ਤਰਨਜੀਤ ਸਿੰਘ, ਸੁਸਾਇਟੀ ਦੇ ਹੋਰ ਮੈਂਬਰਾਂ ਨੂੰ ਵਿਸ਼ਵਾਸ ਦਿੱਤਾ ਕਿ ਸਰਬੱਤ ਦੇ ਭਲੇ ਲਈ ਸੇਵਾ ਵਿਚ ਜੁਟੀ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਕਿਸੇ ਵੀ ਸਮੇਂ ਕੋਈ ਸੇਵਾ ਲਾਈ ਉਹ ਤਨਦੇਹੀ ਨਾਲ ਪੂਰੀ ਕਰੇਗਾ | ਪਮਾਲ ਵਿਖੇ ਖ਼ੂਨਦਾਨ ਕੈਂਪ 'ਚ 40 ਯੂਨਿਟ ਖੂਨ ਇਕੱਤਰ ਕੀਤਾ ਗਿਆ | ਪ੍ਰਬੰਧਕਾਂ ਵਲੋਂ ਖ਼ੂਨਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਸਮੇਂ ਬਲਦੇਵ ਸਿੰਘ ਸੰਧੂ, ਜਸਵੀਰ ਸਿੰਘ ਢਿੱਲੋ, ਜਰਨੈਲ ਸਿੰਘ ਜੈਲੀ, ਗੁਰਮੀਤ ਸਿੰਘ ਮਾਨ, ਜਗਤਾਰ ਸਿੰਘ ਪਮਾਲ, ਮੈਡਮ ਨਿੰਮੀ, ਬਬੀਤਾ, ਪੂਨਮ, ਰੇਨੂ, ਬਲਜੀਤ ਕੌਰ ਗੁੜੇ, ਜਸਪ੍ਰੀਤ ਕੌਰ, ਹਰਪ੍ਰੀਤ ਕੌਰ ਗੋਪਾਲਪੁਰ, ਹੋਰ ਮੌਜੂਦ ਸਨ |
ਪਿਛਲੀ ਖ਼ਬਰ ਅਸਲ੍ਹੇ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲਾ ਮੁਲਜ਼ਮ 32 ਬੋਰ ਪਿਸਟਲ, ਦੋ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਸਮੇਤ ਕਾਬ... ਅਗਲੀ ਖ਼ਬਰ ਹੈਰੋਇਨ ਸਮੇਤ ਤਿੰਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।