15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲੇ ਲੋਕਾਈ ਨੂੰ ਹਮੇਸ਼ਾ ਸਮੇਂ ਦਾ ਹਾਣੀ ਹੋਣ ਲਈ ਪ੍ਰੇਰਦੇ- ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ

ਅਜੀਤ ਡੈਸਕ 17-06-2025
ਜਗਰਾਉਂ, 16 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸੱਚਖੰਡਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 16ਵੀਂ ਬਰਸੀ ਨਮਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਐਡਮਿੰਟਨ ਕੈਨੇਡਾ ਵਿਖੇ ਤਿੰਨ ਰੋਜ਼ਾ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਪ੍ਰੇਰਣਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਦੌਰਾਨ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ | ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ | ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਸੱਚਖੰਡਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲੇ ਹੱਥੀਂ ਕਿਰਤ ਨੂੰ ਕਰਾਮਾਤ ਦੱਸਦੇ ਸਨ | ਉਹ ਗ੍ਰਹਿਸਥੀ ਜੀਵਨ ਵਿਚ ਹੋਣ ਦੇ ਬਾਵਜੂਦ ਸੰਤਾਂ ਵਰਗਾ ਜੀਵਨ ਬਤੀਤ ਕੀਤਾ | ਉਹ ਹਮੇਸ਼ਾ ਸਮੇਂ ਦਾ ਹਾਣੀ ਹੋਣ ਲਈ ਪ੍ਰੇਰਦੇ ਸਨ | ਇਸ ਕਰਕੇ ਹੀ ਉਨ੍ਹਾਂ ਨੇ ਅਧੁਨਿਕ ਮਸ਼ੀਨਰੀ ਨਾਲ ਖੁਦ ਹੱਥੀਂ ਖੇਤੀ ਅਤੇ ਪਸ਼ੂ ਪਾਲਣ ਵਰਗੇ ਧੰਦੇ ਕੀਤੇ | ਉਨ੍ਹਾਂ ਦੱਸਿਆ ਮਹਾਂਪੁਰਖਾਂ ਵਲੋਂ ਕੀਤੇ ਜਾਂਦੇ ਇਹ ਸਾਰੇ ਕੰਮ ਬਾਖ਼ੂਬੀ ਨਾਲ ਕੀਤੇ ਜਾ ਰਹੇ ਹਨ | ਇਸ ਮੌਕੇ ਪ੍ਰਬੰਧਕਾਂ ਨੇ ਮਹਾਂਪੁਰਖਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਡਾ: ਗੋਬਿੰਦ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 16ਵੀਂ ਬਰਸੀ ਨਮਿਤ 20 ਜੂਨ ਤੋਂ 22 ਜੂਨ ਤੱਕ ਗੁਰਦੁਆਰਾ ਸਿੱਖ ਹੈਰੀਟੇਜ਼ ਸੈਂਟਰ ਟੋਰਾਂਟੋ ਕੈਨੇਡਾ ਅਤੇ 27 ਜੂਨ ਤੋਂ 29 ਜੂਨ ਤੱਕ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਿੱਖ ਸੈਂਟਰ ਬਿਕਰਰਸਫੀਲਡ ਕੈਲੇਫੋਰਨੀਆ ਅਮਰੀਕਾ ਵਿਖੇ ਸਮਾਗਮ ਹੋਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਤੋਂ ਵਰੋਸਾਏ ਅਤੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲੇ ਹਾਜ਼ਰੀਆਂ ਭਰਨਗੇ | ਇਸ ਮੌਕੇ ਪਰਮ ਸਿੰਘ ਗਿੱਲ, ਜਗਦੀਪ ਸਿੰਘ ਗਰੇਵਾਲ, ਨਵਦੀਪ ਸਿੰਘ ਧਾਲੀਵਾਲ, ਪ੍ਰੀਤਮ ਸਿੰਘ ਗਰੇਵਾਲ, ਮਿਹਰ ਸਿੰਘ, ਭੁਪਿੰਦਰ ਸਿੰਘ, ਅਮਿਤ ਸਿੰਘ ਗਰੇਵਾਲ, ਗੁਰਦੇਸ਼ ਸਿੰਘ ਗਰੇਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਜਗਰਾਉਂ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗਲੇਰੀਆ ਬਿਲਡਿੰਗ ਦੇ ਕੁਝ ਰਕਬੇ 'ਤੇ ਜਗਦੀਸ਼ ਸਿੰਘ ਨੇ ਮਾਲਕੀ ਹੱਕ ਜਤਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।