ਸਿੱਧਵਾਂ ਬੇਟ, 17 ਜੂਨ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਭੂੰਦੜੀ ਵਿਖੇ ਤਾਇਨਾਤ ਥਾਣੇਦਾਰ ਜਸਵੰਤ ਸਿੰਘ ਦੀ ਪੁਲਿਸ ਪਾਰਟੀ ਵਲੋਂ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰਮੇਲ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਬੂਟੇ ਦੀਆਂ ਛੰਨਾਂ ਥਾਣਾ ਮਹਿਤਪੁਰ (ਜਲੰਧਰ) ਜ਼ਹਿਰੀਲੇ ਅਤੇ ਗੈਰ-ਸਿਹਤਮੰਦ ਪਦਾਰਥਾਂ ਤੋਂ ਤਿਆਰ ਕੀਤੀ ਹੋਈ ਸ਼ਰਾਬ ਵੇਚਣ ਦਾ ਆਦੀ ਹੈ | ਉਹ ਅੱਜ ਵੀ ਇਲਾਕੇ ਵਿਚ ਨਾਜਾਇਜ਼ ਸ਼ਰਾਬ ਵੇਚਣ ਲਈ ਆਇਆ ਹੋਇਆ ਹੈ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਨੂੰ 50 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਲਿਆ ਗਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾਂ ਨੰ. 147 ਦਰਜ ਕੀਤਾ ਗਿਆ |