ਭੂੰਦੜੀ, 17 ਜੂਨ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਸਰਕਾਰ ਬਣਨ ਤੋਂ ਸਾਢੇ ਤਿੰਨ ਸਾਲ ਬਾਅਦ ਜੋ ਨਸ਼ਿਆਂ ਵਿਰੋਧੀ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਗਿਆ ਹੈ ਉਹ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਕਰਦਿਆਂ ਕਿਹਾ ਕਿ ਪੰਜਾਬ ਵਿਚ ਹਰ ਰੋਜ਼ ਨੌਜਵਾਨ ਨਸ਼ਿਆਂ ਨਾਲ ਮਰ ਰਹੇ ਹਨ ਅਤੇ ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ |