09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਲੁੱਟਾਂ-ਖੋਹਾਂ ਕਰਨ ਵਾਲੇ ਦੋ ਵਿਅਕਤੀ ਕਾਬੂ

ਅਜੀਤ ਡੈਸਕ 18-06-2025
ਜਗਰਾਉਂ, 17 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ ਡਾਕਟਰ ਅੰਕੁਰ ਗੁਪਤਾ ਵਲੋਂ ਲੋਟਾਂ-ਖੋਹਾਂ ਕਰਨ ਵਾਲਿਆਂ ਖਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਿਟੀ ਜਗਰਾਉਂ ਦੇ ਇੰਸਪੈਕਟਰ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਗੁਰਦੀਪ ਸਿੰਘ ਅਤੇ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਤੋਂ ਇਤਲਾਹ ਮਿਲੀ ਕਿ ਪ੍ਰਦੀਪ ਸਿੰਘ ਅਤੇ ਸੱਤਦੇਵ ਸਿੰਘ ਜੋ ਕਿ ਲੋਕਾਂ ਨੂੰ ਡਰਾ-ਧਮਕਾ ਕੇ ਝਪਟਮਾਰ ਅਤੇ ਚੋਰੀ ਕਰਨ ਦੇ ਆਦੀ ਹਨ | ਜਿੰਨ੍ਹਾਂ ਨੇ ਕਲਿਆਣੀ ਹਸਪਤਾਲ ਨੇੜੇ ਕਮਲ ਚੌਂਕ ਜਗਰਾਉਂ ਇਕ ਔਰਤ ਤੋਂ ਡਰਾ-ਧਮਕਾ ਕੇ ਪਰਸ ਖੋਇਆ ਹੈ ਅਤੇ ਉਕਤ ਦੋਵੇਂ ਪੁਲ ਨਹਿਰ ਅਖਾੜਾ ਤੋਂ ਜਗਰਾਉਂ ਸ਼ਹਿਰ ਵੱਲ ਨੂੰ ਆ ਰਹੇ ਹਨ | ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦਿਆਂ ਪ੍ਰਦੀਪ ਸਿੰਘ ਅਤੇ ਸੱਤਦੇਵ ਸਿੰਘ ਨੂੰ ਬਿਨਾਂ ਕਾਗਜਾਤ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਿੰਨ੍ਹਾਂ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ | ਦੱਸਣਯੋਗ ਹੈ ਕਿ ਗਿ੍ਫ਼ਤਾਰ ਕੀਤੇ ਪ੍ਰਦੀਪ ਸਿੰਘ ਉੱਪਰ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ |

ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਵਲੋਂ ਫਿਲਸਤੀਨੀਆਂ ਉੱਪਰ ਹੋ ਰਹੇ ਹਮਲਿਆਂ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ <br/> ਅਗਲੀ ਖ਼ਬਰ ਗਿਆਨ ਸਦਕੇ ਕਿਸੇ ਵੀ ਮੁਕਾਮ ਨੂੰ ਹਾਸਿਲ ਕਰ ਸਕਦਾ ਕੋਈ ਵੀ ਇਨਸਾਨ-ਮਹੰਤ ਬਾਬਾ ਹਰਬੰਸ ਸਿੰਘ ਨਾਨਕਸਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।