ਭੂੰਦੜੀ, 17 ਜੂਨ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਕਿਹਾ ਕਿ 'ਆਪ' ਸਰਕਾਰ ਅੱਜ ਹਰ ਫ਼ਰੰਟ ਉੱਤੇ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਰਾਜ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜਿੱਥੇ 'ਆਪ' ਲੁਧਿਆਣਾ ਜ਼ਿਮਨੀ ਚੋਣ ਹਾਰਨ ਜਾ ਰਹੀ ਹੈ ਅਤੇ ਜ਼ਿਮਨੀ ਚੋਣ ਵਿਚ ਹਰ ਵਰਗ ਭਾਵੇਂ ਉਹ ਮਜ਼ਦੂਰ, ਕਿਸਾਨ, ਵਪਾਰੀ ਜਾਂ ਮੁਲਾਜ਼ਮ ਹੋਵੇ ਇਸ ਵੇਲੇ ਧਰਨੇ, ਮੁਜ਼ਾਹਰੇ ਕਰਨ ਲਈ ਮਜ਼ਬੂਰ ਹੈ | ਸ: ਭੈਣੀ ਨੇ ਪ੍ਰਧਾਨ ਰਾਜਾ ਵੜਿੰਗ ਦੀ ਰਹਿਨੁਮਾਈ ਹੇਠ ਲੋਕਾਂ ਨੂੰ ਕਾਂਗਰਸ ਦੀ ਨੀਤੀਆਂ ਪ੍ਰਤੀ ਜਾਣੂ ਕਰਵਾਉਂਦਿਆਂ ਕਿਹਾ ਕਿ 2027 ਵਿਚ ਕਾਂਗਰਸ ਸਰਕਾਰ ਲਈ ਰਾਹ ਪੱਧਰਾ ਕੀਤਾ ਜਾਵੇਗਾ |