01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਮੋਹਲੇਧਾਰ ਬਾਰਿਸ਼ ਕਾਰਨ ਮੱਕੀ ਦੀ ਕਟਾਈ ਦਾ ਕੰਮ ਪ੍ਰਭਾਵਿਤ, ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾਵਾਂ ਛਾਈਆਂ

ਅਜੀਤ ਡੈਸਕ 19-06-2025
ਰਾਏਕੋਟ, 18 ਜੂਨ (ਬਲਵਿੰਦਰ ਸਿੰਘ ਲਿੱਤਰ)-ਬੇਸ਼ੱਕ ਮੱਕੀ ਦੀ ਕਟਾਈ ਪੂਰੇ ਜ਼ੋਬਨ 'ਤੇ ਚੱਲ ਰਹੀ ਸੀ, ਪਰ ਬੀਤੀ ਕੱਲ੍ਹ ਹੋਈ ਮੋਹਲੇਧਾਰ ਬਾਰਿਸ਼ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਪ੍ਰੇਸ਼ਾਨੀਆਂ ਤੇ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ | ਦੱਸਣਯੋਗ ਹੈ ਕਿ 16-17 ਦੀ ਦਰਮਿਆਨੀ ਰਾਤ ਨੂੰ ਹੋਈ ਮੋਹਲੇਧਾਰ ਬਾਰਿਸ਼ ਕਾਰਨ ਦਾਣਾ ਮੰਡੀਆਂ ਵਿਚ ਸੁਕਾਈ ਲਈ ਪਾਈ ਮੱਕੀ ਪੂਰੀ ਤਰ੍ਹਾਂ ਭਿੱਜ ਗਈ, ਉੱਥੇ ਹੀ ਮੱਕੀ ਦੇ ਖੇਤਾਂ ਵਿੱਚ ਬਰਸਾਤੀ ਪਾਣੀ ਖੜ੍ਹਨ ਕਾਰਨ ਮੱਕੀ ਦੀ ਕਟਾਈ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ | ਮੌਸਮ ਵਿਭਾਗ ਵਲੋਂ ਅਗਲੇ ਕੁਝ ਦਿਨਾਂ ਵਿਚ ਵੀ ਮੌਸਮ ਅੰਦਰ ਤਬਦੀਲੀ ਦਾ ਜ਼ਿਕਰ ਕੀਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾਵਾਂ ਹਨ, ਪ੍ਰੰਤੂ ਮੰਡੀਆਂ ਵਿੱਚ ਵਿਕਣ ਲਈ ਆਈ ਮੱਕੀ ਦੀ ਫ਼ਸਲ ਦਾ ਕੁਝ ਹਿੱਸਾ ਬਰਸਾਤ ਕਾਰਨ ਪ੍ਰਭਾਵਿਤ ਹੋਣ 'ਤੇ ਮੱਕੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣ ਦੀਆਂ ਸੰਭਾਵਨਾਵਾਂ ਹਨ | ਜਿਸ ਦਾ ਸਿੱਧਾ ਅਸਰ ਕਿਸਾਨਾਂ ਦੀ ਖੇਤੀਬਾੜੀ ਦੀ ਕਮਾਈ ਉੱਪਰ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ | ਇਸ ਮੌਕੇ ਕਿਸਾਨ ਹਰਦੀਪ ਸਿੰਘ ਗਿੱਲ, ਅਵਤਾਰ ਸਿੰਘ ਧਾਲੀਵਾਲ, ਜਸਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਵਾਰ ਮੱਕੀ ਦੀ ਫ਼ਸਲ ਦੀ ਚੰਗੀ ਕੁਆਲਿਟੀ ਹੋਣ ਕਰਕੇ ਕਿਸਾਨ ਭਰਾਵਾਂ ਨੂੰ ਚੋਖਾ ਆਰਥਿਕ ਲਾਭ ਹੋਣਾ ਚਾਹੀਦਾ ਹੈ | ਇਸ ਲਈ ਮੰਡੀਕਰਨ ਬੋਰਡ ਦੇ ਅਧਿਕਾਰੀ ਖਰੀਦਦਾਰਾਂ ਨੂੰ ਮੱਕੀ ਦੀ ਖਰੀਦ ਕਰਨ ਸਬੰਧੀ ਸਖ਼ਤ ਤੋਂ ਸਖ਼ਤ ਹਦਾਇਤਾਂ ਦੇਣ ਤਾਂ ਜੋ ਮੱਕੀ ਕਾਸ਼ਤਕਾਰਾਂ ਨੂੰ ਫ਼ਸਲ ਦਾ ਵਾਜਬ ਮੁੱਲ ਦਿਵਾਇਆ ਜਾ ਸਕੇ |
ਪਿਛਲੀ ਖ਼ਬਰ 270 ਗ੍ਰਾਮ ਹੈਰੋਇਨ, ਮੋਟਰਸਾਈਕਲ ਸਮੇਤ ਇਕ ਕਾਬੂ ਅਗਲੀ ਖ਼ਬਰ 'ਨਸ਼ਾ ਮੁਕਤ ਪਿੰਡ' ਦਾ ਬੋਝ ਹੁਣ ਪਿੰਡਾਂ ਦੀਆਂ ਪੰਚਾਇਤਾਂ ਦੇ ਮੋਢਿਆਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।