ਜਗਰਾਉਂ, 19 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਥਾਣਾ ਸਦਰ ਜਗਰਾਉਂ ਦੀ ਪੁਲਿਸ ਵਲੋਂ 60 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਆਈ. ਸੁਰਜੀਤ ਸਿੰਘ ਨੇ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਸੋਹੀਆਂ ਤੋਂ ਮੋਟਰਸਾਈਕਲ ਸਵਾਰ ਅਰਵਿੰਦਰ ਸਿੰਘ ਉਰਫ਼ ਬਿੰਦੂ ਵਾਸੀ ਢੱਟ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ | ਇਸੇ ਤਰ੍ਹਾਂ ਏ.ਐੱਸ.ਆਈ. ਧਰਮਿੰਦਰ ਸਿੰਘ ਵਲੋਂ ਪਿੰਡ ਕਾਉਂਕੇ ਕਲਾਂ ਵਿਖੇ ਗਸ਼ਤ ਦੌਰਾਨ ਸਿਮਰਨਜੀਤ ਸਿੰਘ ਉਰਫ਼ ਜੱਜ ਪਿੰਡ ਅਕਾਲਗੜ੍ਹ ਨੂੰ ਕਾਬੂ ਕਰਕੇ ਉਸ ਤੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਉਕਤ ਦੋਵਾਂ ਖ਼ਿਲਾਫ਼ ਥਾਣਾ ਸਦਰ ਜਗਰਾਉਂ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ |