ਚੌਂਕੀਮਾਨ, 19 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸੰਸਥਾ ਦੇ ਪਿ੍ੰਸੀਪਲ ਡਾ: ਸਤਿੰਦਰ ਕੌਰ ਦੀ ਅਗਵਾਈ ਵਿਚ ਬਲਜੀਤ ਸਿੰਘ ਕਰਮਚਾਰੀ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਾ ਸਮਾਗਮ ਆਯੋਜਿਤ ਕੀਤਾ ਗਿਆ | ਇਸ ਮੌਕੇ ਟਰੱਸਟ ਦੇ ਪ੍ਰਧਾਨ ਕਿ੍ਪਾਲ ਸਿੰਘ ਭੱਠਲ, ਉਨ੍ਹਾਂ ਦੀ ਪਤਨੀ ਬੀਬੀ ਹਰਜਿੰਦਰ ਕੌਰ ਭੱਠਲ ਤੇ ਮੈਨੇਜਰ ਗੁਰਿੰਦਰ ਸਿੰਘ ਗਰੇਵਾਲ ਨੇ ਬਲਜੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਵਧਾਈ ਦਿੱਤੀ ਤੇ ਉਨ੍ਹਾਂ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸੰਸਥਾ ਵਲੋਂ ਬਲਜੀਤ ਸਿੰਘ ਨੂੰ ਸਨਮਾਨ ਚਿੰਨ੍ਹ ਤੇ ਲੋਈ ਦੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਬਲਜੀਤ ਸਿੰਘ ਦੇ ਪੁੱਤਰ ਇਕਬਾਲ ਸਿੰਘ ਤੇ ਪੁੱਤਰੀ ਬੀਬੀ ਜਸਪ੍ਰੀਤ ਕੌਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਸੰਸਥਾ ਦੇ ਪਿ੍ੰਸੀਪਲ ਡਾ: ਸਤਿੰਦਰ ਕੌਰ ਨੇ ਦੱਸਿਆ ਕਿ ਬਲਜੀਤ ਸਿੰਘ ਨੇ ਸੰਸਥਾ ਵਿਚ 21 ਸਾਲ ਸਕਿਊਰਟੀ ਕਰਮਚਾਰੀ ਵਜੋਂ ਆਪਣੀਆਂ ਸੇਵਾਵਾਂ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈਆਂ ਤੇ ਉਨ੍ਹਾਂ ਨੂੰ ਸਮੁੱਚੇ ਕਾਲਜ ਸਟਾਫ਼ ਵਲੋਂ ਸੇਵਾ ਮੁਕਤੀ ਦੀ ਵਧਾਈ ਦਿੱਤੀ |