ਹਠੂਰ, 19 ਜੂਨ (ਜਸਵਿੰਦਰ ਸਿੰਘ ਛਿੰਦਾ)-ਪਿੰਡ ਲੱਖਾ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਲੱਖਾ ਅਤੇ ਜਸਵਿੰਦਰ ਸਿੰਘ ਧਾਲੀਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਅੱਜ ਉਨ੍ਹਾਂ ਦੇ ਮਾਤਾ ਮਲਕੀਤ ਕੌਰ (78) ਧਰਮ ਪਤਨੀ ਸਵ: ਸੁਖਦੇਵ ਸਿੰਘ ਧਾਲੀਵਾਲ ਅਚਾਨਕ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਸੀਨੀਅਰ ਅਕਾਲੀ ਆਗੂ ਕਮਲਜੀਤ ਸਿੰਘ ਮੱਲ੍ਹਾ, ਯੂਥ ਪ੍ਰਧਾਨ ਸੁਰਜੀਤ ਸਿੰਘ ਧਾਲੀਵਾਲ, ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ, ਸਾਬਕਾ ਸਰਪੰਚ ਰਣਧੀਰ ਸਿੰਘ ਧੀਰਾ, ਰਛਪਾਲ ਸਿੰਘ ਚਕਰ, ਟਰੱਕ ਯੂਨੀਅਨ ਹਠੂਰ ਦੇ ਪ੍ਰਧਾਨ ਮਲਕੀਤ ਸਿੰਘ ਹਠੂਰ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਪ੍ਰਧਾਨ ਜਗਦੀਸ਼ ਸਿੰਘ ਦੀਸ਼ਾ, ਹਰਦੀਪ ਸਿੰਘ ਸੰਧੂ, ਜਥੇਦਾਰ ਆਤਮਾ ਸਿੰਘ ਬੱਸੂਵਾਲ, ਨੰਬਰਦਾਰ ਸਤਨਾਮ ਸਿੰਘ ਬੱਸੂਵਾਲ ਆਦਿ ਨੇ ਗੁਰਚਰਨ ਸਿੰਘ ਲੱਖਾ ਤੇ ਜਸਵਿੰਦਰ ਸਿੰਘ ਧਾਲੀਵਾਲ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ | ਮਾਤਾ ਮਲਕੀਤ ਕੌਰ ਦਾ ਅੰਤਿਮ ਸੰਸਕਾਰ ਅੱਜ 20 ਜੂਨ ਸਵੇਰੇ 10 ਵਜੇ ਪਿੰਡ ਲੱਖਾ ਵਿਖੇ ਕੀਤਾ ਜਾਵੇਗਾ |