05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਕੇਂਦਰੀ ਜੇਲ੍ਹ ਵਿਚੋਂ 10 ਮੋਬਾਈਲ ਬਰਾਮਦ

ਅਜੀਤ ਡੈਸਕ 20-06-2025
ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚੋਂ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ 10 ਮੋਬਾਈਲ ਬਰਾਮਦ ਕੀਤੇ ਗਏ ਹਨੇ ਇਸ ਸਬੰਧੀ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਦੀ ਸ਼ਿਕਾਇਤ 'ਤੇ ਹਵਾਲਾਤੀ ਲੱਖਾ ਸਿੰਘ ਅਤੇ 10 ਹੋਰ ਬੰਦੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਅਧਿਕਾਰੀਆਂ ਨੇ ਜਦੋਂ ਅਧਿਕਾਰੀਆਂ ਨੇ ਚੈਕਿੰਗ ਕੀਤੀ ਤਾਂ ਇਹ ਮੋਬਾਈਲ ਬਰਾਮਦ ਕੀਤੇ ਗਏ | ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਮੋਬਾਈਲ ਕਿਸ ਤਰੀਕੇ ਨਾਲ ਪਹੁੰਚਾਏ ਗਏ ਸਨ | ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਤੰਬਾਕੂ, ਮੋਟਾਪਾ ਅਤੇ ਹਾਈ ਬਲੱਡ ਪ੍ਰੈਸ਼ਰ ਗੁਰਦੇ ਦੇ ਕੈਂਸਰ ਦਾ ਮੁੱਖ ਕਾਰਨ-ਡਾ. ਵਰੁਣ ਮਿੱਤਲ <br/> ਅਗਲੀ ਖ਼ਬਰ ਸਕੂਲ ਦੇ ਐਨ.ਐਸ.ਐਸ. ਵਲੰਟੀਅਰਜ਼ ਤੋਂ ਵੋਟਰ ਹੋਏ ਪ੍ਰਭਾਵਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।