07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਵੈਟਰਨਰੀ ਯੂਨੀਵਰਸਿਟੀ ਵਿਖੇ ਮੁਰਗੀ ਪਾਲਨ ਸਿਖਲਾਈ ਕੋਰਸ ਕਰਵਾਇਆ <br/>

ਅਜੀਤ ਡੈਸਕ 20-06-2025
ਲੁਧਿਆਣਾ, 19 ਜੂਨ (ਜਗਮੀਤ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ਮੁਰਗੀ ਪਾਲਨ ਸੰਬੰਧੀ ਦੋ ਹਫ਼ਤੇ ਦਾ ਸਿਖਲਾਈ ਕੋਰਸ ਕਰਵਾਇਆ ਗਿਆ | ਇਸ ਸਿਖਲਾਈ ਕੋਰਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 21 ਪੁਰਸ਼ ਅਤੇ 03 ਅÏਰਤਾਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ | ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਯੂਨੀਵਰਸਿਟੀ ਦੇ ਪਸਾਰ ਨਿਰਦੇਸ਼ਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਪਸ਼ੂ ਪਾਲਨ ਕਿੱਤਿਆਂ ਨੂੰ ਵਿਗਿਆਨਕ ਲੀਹਾਂ 'ਤੇ ਲਿਜਾਉਣ ਲਈ ਬਹੁਤ ਸਹਾਈ ਹੁੰਦੇ ਹਨ | ਮੁਰਗੀ ਪਾਲਨ ਸਵੈ-ਰੁਜ਼ਗਾਰ ਸਥਾਪਿਤ ਕਰਨ ਅਤੇ ਖੇਤੀ ਵਿਭਿੰਨਤਾ ਰਾਹੀਂ ਪੇਂਡੂ ਨੌਜਵਾਨਾਂ ਨੂੰ ਟਿਕਾਊ ਆਮਦਨ ਦੇਣ ਲਈ ਬਹੁਤ ਢੁਕਵਾਂ ਕਿੱਤਾ ਹੈ | ਸਮਾਪਤੀ ਸਮਾਰੋਹ ਦੌਰਾਨ ਡਾ. ਰਵਿੰਦਰ ਸਿੰਘ ਗਰੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਨੇ ਯੂਨੀਵਰਸਿਟੀ ਦਾ ਅਹਿਦ ਦੁਹਰਾਇਆ ਅਤੇ ਕਿਹਾ ਕਿ ਪੇਂਡੂ ਜੀਵਨ ਨੂੰ ਬਿਹਤਰ ਕਰਨ ਲਈ ਅਸੀਂ ਵਚਨਬੱਧ ਹਾਂ | ਉਨ੍ਹਾਂ ਨੇ ਮੁਰਗੀ ਪਾਲਨ ਕਿੱਤੇ ਦੇ ਵਿਸਥਾਰ ਦੀਆਂ ਸੰਭਾਵਨਾਵਾਂ ਨੂੰ ਵੀ ਬਾਰੀਕੀ ਨਾਲ ਬਿਆਨ ਕੀਤਾ | ਡਾ. ਜਸਵਿੰਦਰ ਸਿੰਘ, ਕੋਰਸ ਨਿਰਦੇਸ਼ਕ ਅਤੇ ਮੁਖੀ ਪਸਾਰ ਸਿੱਖਿਆ ਵਿਭਾਗ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਸਿੱਖਿਆਰਥੀਆਂ ਨੂੰ ਪ੍ਰਯੋਗੀ ਅਤੇ ਮੌਖਿਕ ਗਿਆਨ ਰਾਹੀਂ ਸਿੱਖਿਅਤ ਕੀਤਾ ਗਿਆ | ਉਨ੍ਹਾਂ ਨੂੰ ਢੁਕਵਾਂ ਸ਼ੈੱਡ ਪ੍ਰਬੰਧ, ਸੰਤੁਲਿਤ ਖੁਰਾਕ, ਪੰਛੀਆਂ ਦੀ ਸਿਹਤ ਸੰਭਾਲ, ਬਿਮਾਰੀਆਂ ਤੋਂ ਬਚਾਅ, ਜੈਵਿਕ ਸੁਰੱਖਿਆ, ਜਾਨਵਰਾਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਅਤੇ ਸੁਚੱਜੇ ਮੰਡੀਕਰਨ ਬਾਰੇ ਵਿਭਿੰਨ ਮਾਹਿਰਾਂ ਨੇ ਗਿਆਨ ਦਿੱਤਾ | ਇਸ ਸਿਖਲਾਈ ਪ੍ਰੋਗਰਾਮ ਨੂੰ ਡਾ. ਹਰਪਾਲ ਸਿੰਘ ਸੋਢੀ, ਸਹਾਇਕ ਮੁੱਖ ਪ੍ਰਬੰਧਕ, ਵੈਂਕੀ ਇੰਡੀਆ ਲਿਮ. ਨੇ ਵੀ ਸੰਬੋਧਨ ਕਰਦਿਆਂ ਪੋਲਟਰੀ ਉਦਯੋਗ ਸੰਬੰਧੀ ਆਪਣੇ ਵਿਸ਼ੇਸ਼ ਤਜਰਬੇ ਅਤੇ ਅੰਤਰਝਾਤ ਸਿੱਖਿਆਰਥੀਆਂ ਨਾਲ ਸਾਂਝੇ ਕੀਤੇ | ਇਸ ਸਮਾਰੋਹ ਵਿਚ ਡਾ. ਪਰਮਿੰਦਰ ਸਿੰਘ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਡਾ. ਰਾਕੇਸ਼ ਕੁਮਾਰ ਸ਼ਰਮਾ, ਨਿਰਦੇਸ਼ਕ, ਖੇਤਰੀ ਖੋਜ ਅਤੇ ਸਿਖਲਾਈ ਕੇਂਦਰ, ਤਲਵਾੜਾ ਵੀ ਮੌਜੂਦ ਰਹੇ | ਇਸ ਸਿਖਲਾਈ ਦਾ ਪ੍ਰਬੰਧ ਡਾ. ਰਵਦੀਪ ਸਿੰਘ ਅਤੇ ਡਾ. ਪ੍ਰਤੀਕ ਸਿੰਘ ਧਾਲੀਵਾਲ ਨੇ ਬਹੁਤ ਸੁਚਾਰੂ ਢੰਗ ਨਾਲ ਕੀਤਾ |

ਪਿਛਲੀ ਖ਼ਬਰ ਆਟੋ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ (ਇੰਡੀਆ) ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।