07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਰੋਗੀ ਕਲਿਆਣ ਸੰਮਤੀ ਦੀ ਮੀਟਿੰਗ 'ਚ ਸਿਵਲ ਹਸਪਤਾਲ ਦੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ

ਅਜੀਤ ਡੈਸਕ 20-06-2025
ਅਹਿਮਦਗੜ੍ਹ, 19 ਜੂਨ (ਰਵਿੰਦਰ ਪੁਰੀ)-ਪੰਜਾਬ ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲ ਅਹਿਮਦਗੜ੍ਹ ਦੀ ਗਠਿਤ ਰੋਗੀ ਕਲਿਆਣ ਸੰਮਤੀ ਦੀ ਮੀਟਿੰਗ ਅੱਜ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਯੋਤੀ ਹਿੰਦ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਤੇ ਸਥਾਨਕ ਸ਼ਾਮਿਲ ਕੀਤੇ ਗਏ ਵਿਅਕਤੀਆਂ ਨਾਲ ਹਸਪਤਾਲ ਦੀ ਦੇਖਭਾਲ ਅਤੇ ਲੋਂੜੀਦੇ ਹੋਰ ਚੰਗੇ ਪ੍ਰਬੰਧਾਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ ¢ ਐੱਸ. ਐੱਮ. ਓ. ਡਾ. ਜਯੋਤੀ ਹਿੰਦ ਨੇ ਹਸਪਤਾਲ ਅੰਦਰ ਆਮ ਲੋਕਾਂ ਲਈ ਮੌਜੂਦਾ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਨਾਲ ਹੀ ਕੁੱਝ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਅਤੇ ਸਥਾਨਕ ਸੰਸਥਾਵਾਂ ਨੂੰ ਸਹਿਯੋਗ ਪਾਉਣ ਲਈ ਅਪੀਲ ਕੀਤੀ¢ ਮੀਟਿੰਗ ਵਿਚ ਸੰਮਤੀ ਮੈਂਬਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਵਿੰਦਰ ਪੁਰੀ ਨੇ ਹਸਪਤਾਲ ਅੰਦਰ ਡਾਕਟਰਾਂ ਦੀ ਵੱਡੀ ਘਾਟ ਅਤੇ ਐਮਰਜੈਂਸੀ ਸਹੂਲਤਾਂ ਨਾ ਹੋਣ ਦਾ ਮੁੱਦਾ ਉਠਾਇਆ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਇੱਥੇ ਜਲਦ ਹੀ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ¢ ਨਗਰ ਕੌਂਸਲ ਪ੍ਰਧਾਨ ਵਿਕਾਸ ਸ਼ਰਮਾ ਨੇ ਇਸ ਮੌਕੇ 'ਤੇ ਵਿਸ਼ਵਾਸ ਦਵਾਇਆ ਕਿ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨਾਲ ਇਸ ਹਸਪਤਾਲ ਅੰਦਰਲੀਆਂ ਸਾਰੀਆਂ ਘਾਟਾਂ ਦਾ ਹੱਲ ਕਰਨ ਲਈ ਵਿਚਾਰ ਵਟਾਂਦਰਾ ਹੋ ਚੁੱਕਾ ਹੈ ਅਤੇ ਜਲਦ ਹੀ ਉਚੇਚੇ ਪ੍ਰਬੰਧ ਹੋਣਗੇ¢ ਸਟੇਟ ਅਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਐਸੋ. ਦੇ ਪ੍ਰਧਾਨ ਡਾ. ਸੁਨੀਤ ਹਿੰਦ ਨੇ ਵੀ ਆਪਣੀ ਸੰਸਥਾ ਵਲੋਂ ਹਸਪਤਾਲ ਦੇ ਯੋਗ ਪ੍ਰਬੰਧ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ¢ ਮੀਟਿੰਗ ਵਿਚ ਉਕਤ ਮੈਂਬਰਾਂ ਤੋਂ ਇਲਾਵਾ ਸੈਨੀਟੇਸ਼ਨ ਅਤੇ ਵਾਟਰ ਸਪਲਾਈ ਵਿਭਾਗ ਵਲੋਂ ਜੇ. ਈ. ਹਰਜੀਤ ਸਿੰਘ, ਬੀ. ਪੀ. ਈ. ਓ. ਦੀਪਕ ਗੋਇਲ, ਸੀ. ਡੀ. ਪੀ. ਓ. ਵਲੋਂ ਗੁਰਮੀਤ ਕੌਰ, ਬੀ. ਡੀ. ਪੀ. ਓ. ਵਲੋਂ ਸਲੀਮ ਖਾਨ, ਡਾ. ਅਮਨਦੀਪ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਅਗਲੀ ਖ਼ਬਰ ਆਟੋ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ (ਇੰਡੀਆ) ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।