14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸੀ.ਐੱਚ.ਸੀ. ਹਠੂਰ ਵਿਖੇ ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ

ਅਜੀਤ ਡੈਸਕ 21-06-2025
ਹਠੂਰ, 20 ਜੂਨ (ਜਸਵਿੰਦਰ ਸਿੰਘ ਛਿੰਦਾ)-ਸਿਵਲ ਸਰਜਨ ਲੁਧਿਆਣਾ ਡਾ: ਰਮਨਦੀਪ ਕੌਰ ਆਹਲੂਵਾਲੀਆ ਅਤੇ ਐੱਸ.ਐੱਮ.ਓ. ਇੰਚਾਰਜ ਸੀ.ਐੱਚ.ਸੀ. ਹਠੂਰ ਡਾਕਟਰ ਵਰੁਨ ਸੱਗੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਕਾਸ਼ ਸਿੰਘ ਹੈਲਥ ਇੰਸਪੈਕਟਰ ਸੀ.ਐੱਚ.ਸੀ. ਹਠੂਰ ਦੀ ਅਗਵਾਈ 'ਚ ਸੀ.ਐੱਚ.ਸੀ. ਹਠੂਰ ਵਿਖੇ ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ ਲਾਇਆ ਗਿਆ | ਜਿਸ ਵਿਚ ਪ੍ਰਕਾਸ਼ ਸਿੰਘ ਹੈਲਥ ਇੰਸਪੈਕਟਰ ਸੀ.ਐੱਚ.ਸੀ. ਹਠੂਰ ਵਲੋਂ ਲੋਕਾਂ ਨੂੰ ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮੌਕੇ ਸੁਮਿੰਦਰ ਕੁਮਾਰ ਮਲਟੀਪਰਪਜ਼ ਹੈਲਥ ਵਰਕਰ, ਮੇਲ ਡਾਕਟਰ ਗੌਰਵ ਜੈਨ, ਆਯੁਰਵੈਦਿਕ ਮੈਡੀਕਲ ਅਫ਼ਸਰ ਸੀਮਾ ਮਹਿਤਾ, ਵੀਨੂੰ ਸਿੰਗਲਾ ਦੋਨੋਂ ਫਾਰਮੇਸੀ ਅਫ਼ਸਰ, ਗਗਨਦੀਪ ਸਿੰਘ ਲੈਬਾਰਟਰੀ ਟੈਕਨੀਸ਼ੀਅਨ, ਸੁਖਚੈਨ ਕੌਰ ਐੱਲ.ਐੱਚ.ਵੀ., ਜਸਵਿੰਦਰ ਕੌਰ, ਕਿਰਨਦੀਪ ਕੌਰ ਦੋਨੋਂ ਏ.ਐੱਨ.ਐੱਮ., ਹਰਮਿੰਦਰ ਸਿੰਘ, ਬੂਟਾ ਸਿੰਘ, ਤਜਿੰਦਰ ਸਿੰਘ ਤਿੰਨੋਂ ਦਰਜਾ ਚਾਰ ਮੁਲਾਜ਼ਮ, ਗੁਰੂ ਗੋਬਿੰਦ ਸਿੰਘ ਨਰਸਿੰਗ ਇੰਸਟੀਚਿਊਟ ਕਮਾਲਪੁਰਾ ਦੀਆਂ ਵਿਦਿਆਰਥਣਾਂ ਕਿਰਨਜੀਤ ਕੌਰ ਨਰਸਿੰਗ ਇੰਸਟੀਚਿਊਟ ਦੇ ਟਿਊਟਰ ਅਤੇ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਜੀ.ਐੱਚ.ਜੀ. ਕਾਲਜ ਦਾ ਡੀ.ਐੱਲ.ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੁਲਿਸ ਵਲੋਂ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।