14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਜੀ.ਐੱਚ.ਜੀ. ਕਾਲਜ ਦਾ ਡੀ.ਐੱਲ.ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 21-06-2025
ਰਾਏਕੋਟ, 20 ਜੂਨ (ਸੁਸ਼ੀਲ)-ਸਥਾਨਕ ਜੀ.ਐੱਚ.ਜੀ ਕਾਲਜ ਆਫ਼ ਐਜ਼ੂਕੇਸ਼ਨ ਦਾ ਡੀ.ਐੱਲ.ਐੱਡ (ਭਾਗ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਐਲਾਨੇ ਗਏ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿੰ੍ਰਸੀਪਲ ਮੈਡਮ ਸ਼ਿਲਪੀ ਦਿਓਲ ਨੇ ਦੱਸਿਆ ਕਿ ਕਾਲਜ ਦਾ ਡੀ.ਐੱਲ.ਐੱਡ. (ਭਾਗ ਪਹਿਲਾ) ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ ਅਤੇ ਕਾਲਜ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਕੋਮਲ ਪੁੱਤਰੀ ਰਵਿੰਦਰ ਕੁਮਾਰ ਨੇ 90.86 ਪ੍ਰਤੀਸ਼ਤ ਅੰਕ ਲੈ ਕੇ ਕਾਲਜ ਵਿਚ ਪਹਿਲਾ ਸਥਾਨ, ਪੂਜਾ ਪੁੱਤਰੀ ਸੰਜੀਵ ਕੁਮਾਰ ਨੇ 89.91 ਪ੍ਰਤੀਸ਼ਤ ਲੈ ਕੇ ਦੂਜਾ ਸਥਾਨ ਅਤੇ ਰੇਖਾ ਦੇਵੀ ਪੁੱਤਰੀ ਦੇਵ ਦੱਤ ਨੇ 88.60 ਪ੍ਰਤੀਸ਼ਤ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਸ਼ਾਨਦਾਰ ਨਤੀਜੇ ਲਈ ਸੰਸਥਾ ਦੇ ਚੇਅਰਮੈਨ ਡਾ. ਬੀ.ਐੱਲ. ਬਾਂਸਲ ਅਤੇ ਡਾ. ਵਰੁਣ ਬਾਂਸਲ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਹੈ |
ਪਿਛਲੀ ਖ਼ਬਰ ਖੈਹਿਰਾ ਬੇਟ ਵਿਖੇ ਪੀਰ ਬਾਬਾ ਛਿੰਦੀ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਭੰਡਾਰਾ ਤੇ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਸੀ.ਐੱਚ.ਸੀ. ਹਠੂਰ ਵਿਖੇ ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।