ਮੁੱਲਾਂਪੁਰ-ਦਾਖਾ, 20 ਜੂਨ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਕਾਲ ਨਾਲ ਜੁੜੇ ਹਰ ਦਿਨ ਨੂੰ ਉਤਸੁਕਤਾ ਨਾਲ ਮਨਾਉਣ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾਂ ਤਤਪਰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਵਲੋਂ ਅੱਜ ਫਾਊਾਡੇਸ਼ਨ ਦੇ ਸਰਪ੍ਰਸਤ ਮਲਕੀਤ ਸਿੰਘ ਦਾਖਾ, ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ, ਐਡਵੋਕੇਟ ਅਸ਼ਵਨੀ ਮਹੰਤ, ਬਾਵਾ ਰਵਿੰਦਰ ਨੰਦੀ, ਉਮਰਾਓ ਸਿੰਘ ਛੀਨਾ, ਜਗਜੀਵਨ ਸਿੰਘ ਗਰੀਬ, ਡਾ: ਜਗਤਾਰ ਸਿੰਘ ਧੀਮਾਨ, ਅੰਮਿ੍ਤਪਾਲ ਸਿੰਘ ਸ਼ੰਕਰ ਨਾਲ ਫਾਊਾਡੇਸ਼ਨ ਦੇ ਹੈੱਡ ਆਫ਼ਿਸ ਭਵਨ ਰਕਬਾ (ਲੁਧਿ:) ਵਿਖੇ ਹੋਈ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਗਏ | ਮੀਟਿੰਗ ਵਿਚ ਹੋਏ ਫ਼ੈਸਲੇ ਜਨਤਕ ਕਰਦਿਆਂ ਡਾ: ਜਗਤਾਰ ਸਿੰਘ ਧੀਮਾਨ, ਜਗਜੀਵਨ ਸਿੰਘ ਗਰੀਬ ਨੇ ਦੱਸਿਆ ਕਿ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਵਲੋਂ ਫਾਊਾਡੇਸ਼ਨ ਦੀਆਂ ਭਾਰਤ ਅਤੇ ਵਿਦੇਸ਼ ਵਿਚ ਸਥਾਪਿਤ ਕੁੱਲ ਇਕਾਈਆਂ ਭੰਗ ਕਰ ਦਿੱਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਿ੍ਸ਼ਨ ਕੁਮਾਰ ਬਾਵਾ ਵਲੋਂ ਫਾਊਾਡੇਸ਼ਨ ਦੀ ਕੋਰ ਕਮੇਟੀ ਨਾਲ ਅਗਲੀ ਮੀਟਿੰਗ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਪ੍ਰਤੀ ਉਸਾਰੂ ਸੋਚ ਵਾਲੇ ਲੋਕਾਂ ਨਾਲ ਮੀਟਿੰਗ ਬਾਅਦ ਇਕਾਈਆਂ ਦਾ ਜਲਦੀ ਪੁਨਰ ਨਿਰਮਾਣ ਹੋਵੇਗਾ | ਉਨ੍ਹਾਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਵਿਦੇਸ਼ਾਂ ਵਿਚ ਹੋਣ ਵਾਲੇ ਸਮਾਗਮਾਂ ਅਤੇ ਪਰਿਵਾਰਿਕ ਸਮਾਗਮਾਂ 'ਚ ਸ਼ਮੂਲੀਅਤ ਲਈ 17 ਜੁਲਾਈ ਨੂੰ ਵਿਦੇਸ਼ ਕੈਨੇਡਾ ਵੈਨਕੁਵਰ ਲਈ ਰਵਾਨਾ ਹੋਣਗੇ, ਜੁਲਾਈ ਦੇ ਆਖਰੀ ਹਫ਼ਤੇ ਟੋਰਾਂਟੋ ਅਤੇ ਅਗਸਤ ਦੇ ਪਹਿਲੇ ਹਫ਼ਤੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਯੂ.ਐੱਸ.ਏ. ਇਕਾਈ ਪ੍ਰਧਾਨ ਗੁਰਮੀਤ ਸਿੰਘ ਗਿੱਲ ਮੁੱਲਾਂਪੁਰ ਕੋਲ ਪਹੁੰਚਣਗੇ | ਕੈਨੇਡਾ-ਅਮਰੀਕਾ 'ਚ ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਸਤਕ ਰਿਲੀਜ਼ ਹੋਵੇਗੀ | ਜ਼ਿਕਰਯੋਗ ਹੈ ਕਿ ਇਸ ਕਿਤਾਬ ਦੀ ਸੰਪਾਦਨਾ ਡਾ: ਅਨੁਰਾਗ ਸਿੰਘ ਵਲੋਂ ਹੋਈ ਅਤੇ ਚਿੱਤਰ ਵਿਸ਼ਵ ਪ੍ਰਸਿੱਧ ਆਰਟਿਸਟ ਆਰ.ਐੱਮ. ਸਿੰਘ ਵਲੋਂ ਤਿਆਰ ਕੀਤੇ ਗਏ |