15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪੰਜਾਬੀ ਸਾਹਿਤ ਅਕਾਦਮੀ ਕਰਵਾਏਗੀ ਵਿਸ਼ਵ ਪੱਧਰੀ 5 ਦਿਨਾਂ ਪੁਸਤਕ ਮੇਲਾ-ਡਾ. ਗੁਲਜ਼ਾਰ ਪੰਧੇਰ

ਅਜੀਤ ਡੈਸਕ 21-06-2025
ਰਾੜਾ ਸਾਹਿਬ, 20 ਜੂਨ (ਪ੍ਰੀਤਮ ਸਿੰਘ ਮੁਕੰਦਪੁਰੀ)-ਪੰਜਾਬੀ ਸਾਹਿਤ ਅਕਾਦਮੀ ਵਲੋਂ 21 ਤੋਂ 25 ਨਵੰਬਰ ਤੱਕ ਪੰਜਾਬੀ ਭਵਨ ਲੁਧਿਆਣਾ ਵਿਖੇ ਪਿਛਲੇ ਸਾਲ ਦੀ ਤਰ੍ਹਾਂ ਵਿਸ਼ਵ ਪੱਧਰੀ ਪੁਸਤਕ ਮੇਲਾ ਕਰਵਾਇਆ ਜਾਵੇਗਾ | ਜਿਸ ਵਿਚ ਪੰਜਾਬੀ ਭਾਸ਼ਾ ਤੋਂ ਇਲਾਵਾ ਹੋਰਨਾਂ ਭਾਸ਼ਾਵਾਂ ਦੀਆਂ ਕਿਤਾਬਾਂ ਅਤੇ ਅਨੁਵਾਦਿਤ ਪੁਸਤਕਾਂ ਸਾਹਿਤ ਪ੍ਰੇਮੀਆਂ ਨੂੰ ਇਕੋ ਮੰਚ 'ਤੇ ਉਪਲਬਧ ਕਰਵਾਈਆਂ ਜਾਣਗੀਆਂ | ਅਕਾਦਮੀ ਦੀ ਪ੍ਰਬੰਧਕੀ ਟੀਮ ਵੱਲੋਂ ਲਏ ਫ਼ੈਸਲੇ ਉਪਰੰਤ ਇਸ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਤਿਆਰੀਆਂ ਹੁਣੇ ਤੋਂ ਆਰੰਭ ਦਿੱਤੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਗੁਲਜ਼ਾਰ ਸਿੰਘ ਪੰਧੇਰ ਜਨਰਲ ਸਕੱਤਰ ਸਾਹਿਤ ਅਕਾਦਮੀ ਨੇ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਪ੍ਰਮੁੱਖ ਪ੍ਰਕਾਸ਼ਨਾਂ ਤੋਂ ਇਲਾਵਾ ਨੈਸ਼ਨਲ ਬੁੱਕ ਟਰੱਸਟ ਆਫ਼ ਇੰਡੀਆ ਦੀ ਸ਼ਮੂਲੀਅਤ ਨੂੰ ਲੈ ਕੇ ਵੀ ਯਤਨ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਅਕਾਦਮੀ ਵੱਲੋਂ ਲੁਧਿਆਣਾ ਵਿਖੇ ਵਿਸ਼ਾਲ ਲਾਇਬਰੇਰੀ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਵਿਚ ਵੱਡੀ ਗਿਣਤੀ 'ਚ ਦੁਰਲੱਭ ਅਤੇ ਉੱਚ ਪੱਧਰ ਦੀਆਂ ਕਿਤਾਬਾਂ ਉਪਲਬਧ ਹਨ ਜੋ ਕਿ ਪੀਐਚਡੀ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਖੋਜਾਰਥੀਆਂ ਲਈ ਮੁੱਲਵਾਨ ਅਤੇ ਰਾਹ ਦਿਸੇਰਾ ਹਨ |

ਪਿਛਲੀ ਖ਼ਬਰ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਵਿਅਕਤੀ ਨੂੰ ਕੀਤਾ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਸਿਵਲ ਹਸਪਤਾਲ ਸਮਰਾਲਾ ਦੀ ਟੀਮ ਵਲੋਂ 'ਡੇਂਗੂ 'ਤੇ ਵਾਰ' ਅਧੀਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।