ਜਗਰਾਉਂ, 21 ਜੂਨ (ਵਿਨੋਦ ਕੁਮਾਰ)-ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਜਗਰਾਉਂ ਵਿਖੇ ਪਿ੍ੰਸੀਪਲ ਵੇਦ ਵਰਤ ਪਲਾਹ ਅਤੇ ਡੀ.ਪੀ. ਹਰਦੀਪ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਸਮੇਂ ਅਧਿਆਪਕ ਸਾਹਿਬਾਨ, ਵਿਦਿਆਰਥੀਆਂ ਅਤੇ ਸਹਿਯੋਗੀ ਸਟਾਫ਼ ਨੂੰ ਯੋਗਾ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਵੇਦ ਵਰਤ ਪਲਾਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਕੂਲ ਵਿਚ ਯੋਗਾ ਦਿਵਸ ਮਨਾਉਣ ਦਾ ਮੁੱਖ ਕਾਰਨ ਯੋਗਾ ਦੀ ਅਹਿਮੀਅਤ ਬਾਰੇ ਹਾਜ਼ਰ ਸਟਾਫ਼ ਨੂੰ ਜਾਣਕਾਰੀ ਦੇਣਾ ਹੈ | ਇਸ ਮੌਕੇ ਦਿਨੇਸ਼ ਕੁਮਾਰ, ਸ਼ੁਭਮ ਧੀਰ, ਸ਼ਿਲਪਾ ਕਪੂਰ, ਸੁਖਜੀਵਨ ਸ਼ਰਮਾ, ਅਨੂ ਗੁਪਤਾ ਅਤੇ ਸਹਿਯੋਗੀ ਸਟਾਫ਼ ਮੈਂਬਰ ਮੌਜੂਦ ਸਨ |