22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਮਾਤਾ ਬੂਆ ਦਿੱਤੀ ਦੀ 23ਵੀਂ ਬਰਸੀ ਮੌਕੇ ਸਮਾਗਮ ਅੱਜ ਤੋਂ

ਅਜੀਤ ਡੈਸਕ 22-06-2025
ਰਾਏਕੋਟ, 21 ਜੂਨ (ਸੁਸ਼ੀਲ)-ਸ੍ਰੀ ਦੁਰਗਾ ਸ਼ਕਤੀ ਮੰਦਿਰ ਮੁਹੱਲਾ ਮੌਲਵੀਆਂ ਦੀ ਪ੍ਰਬੰਧਕ ਕਮੇਟੀ ਵਲੋਂ ਮਾਤਾ ਬੂਆ ਦਿੱਤੀ ਜੀ ਦੀ ਸਾਲਾਨਾ 23ਵੀਂ ਬਰਸੀ ਸੰਬੰਧੀ ਸਮਾਗਮ 22 ਅਤੇ 23 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨੋਹਰ ਲਾਲ ਲਾਡੀ ਨੇ ਦੱਸਿਆ ਕਿ 22 ਜੂਨ ਰਾਤ ਅਤੇ 23 ਜੂਨ ਨੂੰ ਸਵੇਰੇ ਸੁਆਮੀ ਬੂਆ ਦਿੱਤਾ ਜੰਮੂ ਵਾਲੇ ਕਥਾ ਤੇ ਭਜਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਸਮਾਗਮ ਦੌਰਾਨ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ, ਉੱਘੇ ਸਮਾਜ ਸੇਵੀ ਹੀਰਾ ਲਾਲ ਬਾਂਸਲ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ਼ਮੂਲੀਅਤ ਕਰਨਗੀਆਂ | ਉਨ੍ਹਾਂ ਦੱਸਿਆ ਕਿ ਇਸ ਮੌਕੇ ਮੰਦਿਰ ਦੀ ਪ੍ਰਬੰਧਕ ਕਮੇਟੀ ਵਲੋਂ ਮਾਤਾ ਬੂਆ ਦਿੱਤੀ ਦੀ ਨਿੱਘੀ ਯਾਦ ਵਿਚ ਲੋੜਵੰਦ ਪਰਿਵਾਰਾਂ ਨੂੰ ਸੂਟ ਦਿੱਤੇ ਜਾਣਗੇ | ਸਮਾਗਮ ਦੌਰਾਨ ਲੰਗਰ ਅਤੁੱਟ ਵਰਤੇਗਾ | ਉਨ੍ਹਾਂ ਸਮੂਹ ਸੰਗਤ ਨੂੰ ਬਰਸੀ ਸਮਾਗਮ ਵਿਚ ਪੁੱਜਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਮਾਮਲਾ ਮੈਡੀਕਲ ਛੁੱਟੀ 'ਤੇ ਗਏ ਵੈਟਰਨਰੀ ਇੰਸਪੈਕਟਰ ਦੀ ਮੁਅੱਤਲੀ ਦਾ- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ... ਅਗਲੀ ਖ਼ਬਰ ਬਾਬਾ ਜਗੀਰ ਸਿੰਘ ਬੜੂੰਦੀ ਵਾਲਿਆਂ ਦੀ 15ਵੀਂ ਬਰਸੀ 26 ਜੂਨ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।