ਜਗਰਾਉਂ, 21 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਪਸ਼ੂ ਪਾਲਣ ਵਿਭਾਗ ਦੇ ਕਾਰਜਕਾਰੀ ਡਾਇਰੈਕਟਰ ਵਲੋਂ ਮੈਡੀਕਲ ਛੁੱਟੀ 'ਤੇ ਗਏ ਵੈਟਨਰੀ ਇੰਸਪੈਕਟਰ ਨੂੰ ਮੁਅੱਤਲ ਅਤੇ ਚਾਰਜਸ਼ੀਟ ਕਰਨ ਦਾ ਸਖ਼ਤ ਵਿਰੋਧ ਕੀਤਾ ਹੈ | ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਬਾਸੀ ਅਤੇ ਸੂਬਾ ਜਨਰਲ ਸਕੱਤਰ ਵਿਪਨ ਕੁਮਾਰ ਗੋਇਲ ਨੇ ਪਸ਼ੂ ਪਾਲਣ ਵਿਭਾਗ ਦੇ ਕਾਰਜਕਾਰੀ ਡਾਇਰੈਕਟਰ ਵਲੋਂ ਸ਼ੀਪ ਫਾਰਮ 'ਤੇ ਤਾਇਨਾਤ ਵੈਟਨਰੀ ਇੰਸਪੈਕਟਰ ਅਰੁਣ ਕੁਮਾਰ ਨੂੰ ਬਿਨ੍ਹਾਂ ਵਜ੍ਹਾ ਮੁਅੱਤਲੀ ਉੱਪਰ ਚਾਰਜਸ਼ੀਟ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਸ਼ੀਪ ਫਾਰਮ ਮੱਤੇਵਾੜਾ ਦਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੀ ਉੱਚ ਅਫਸਰਸ਼ਾਹੀ ਨੂੰ ਗੁੰਮਰਾਹ ਕਰ ਰਿਹਾ ਹੈ | ਇਸ ਵਰਤਾਰੇ ਖ਼ਿਲਾਫ਼ ਆਵਾਜ ਬੁਲੰਦ ਕਰਦਿਆਂ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਨੇ ਮੈਡੀਕਲ ਗਰਾਊਾਡ 'ਤੇ ਗਏ ਮੁਲਾਜ਼ਮ ਦੀ ਮੁਅੱਤਲੀ ਦੇ ਖ਼ਿਲਾਫ਼ ਝੰਡਾ ਬੁਲੰਦ ਕਰਦਿਆਂ 25 ਜੂਨ ਦਿਨ ਬੁੱਧਵਾਰ ਨੂੰ ਪੰਜਾਬ ਦੇ ਸਮੂਹ ਡਿਪਟੀ ਡਾਇਰੈਕਟਰ ਦਫ਼ਤਰਾਂ ਦੇ ਅੱਗੇ ਰੋਸ ਮੁਜਾਹਰਾ ਕਰਦਿਆਂ ਪਸ਼ੂ ਪਾਲਣ ਵਿਭਾਗ ਦੇ ਕਾਰਜਕਾਰੀ ਡਾਇਰੈਕਟਰ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਹੈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਛੰਨਾ, ਸੂਬਾ ਸਲਾਹਕਾਰ ਦਲਜੀਤ ਸਿੰਘ ਚਾਹਲ, ਸੂਬਾ ਸਕੱਤਰ ਪਰਮਜੀਤ ਸਿੰਘ ਸੋਹੀ, ਸੂਬਾ ਵਿੱਤ ਸਕੱਤਰ ਰਾਜੀਵ ਕੁਮਾਰ ਮਲਹੋਤਰਾ, ਸੂਬਾ ਪ੍ਰੈੱਸ ਸਕੱਤਰ ਗੁਰਜੀਤ ਸਿੰਘ ਹੁਸ਼ਿਆਰਪੁਰ, ਸੂਬਾ ਆਡਿਟ ਸਕੱਤਰ ਹਰਦੀਪ ਸਿੰਘ ਗਿਆਨਾ, ਸਤਿਨਾਮ ਸਿੰਘ ਨੰਗਲੀ, ਦਮਨਦੀਪ ਸਿੰਘ ਗਿੱਲ, ਧਰਮਵੀਰ ਸਿੰਘ ਸਰਾਂ ਫਿਰੋਜਪੁਰ, ਜਗਜੀਤ ਸਿੰਘ ਦੁੱਲਟ ਸੰਗਰੂਰ, ਅੰਮਿ੍ਤਪਾਲ ਸਿੰਘ ਮਲੇਰਕੋਟਲਾ, ਵਿਜੇ ਕੁਮਾਰ ਕੰਬੋਜ ਫਾਜਿਲਕਾ, ਰਾਕੇਸ਼ ਸੈਣੀ ਪਠਾਣਕੋਟ, ਰਜਿੰਦਰ ਕੰਬੋਜ, ਹਰਦੀਪ ਸਿੰਘ ਮੋਗਾ, ਸੁਖਜਿੰਦਰ ਸਿੰਘ ਫਰੀਦਕੋਟ, ਗੁਰਮੀਤ ਸਿੰਘ ਮਹਿਤਾ, ਜ਼ਿਲ੍ਹਾ ਪ੍ਰਧਾਨ ਮੁਖਤਿਆਰ ਸਿੰਘ ਬੇਰ ਕਲਾਂ, ਸੰਦੀਪ ਚੌਧਰੀ, ਜਸਕਰਨ ਸਿੰਘ ਮੁਲਤਾਨੀ, ਗੁਰਿੰਦਰਪਾਲ ਸਿੰਘ ਨਵਾਂ ਸ਼ਹਿਰ, ਹਰਪ੍ਰੀਤ ਸਿੰਘ ਰੋਪੜ, ਅਸ਼ੋਕ ਕੁਮਾਰ ਜਲੰਧਰ, ਸੰਦੀਪ ਮਹਾਜਨ ਪਠਾਣਕੋਟ, ਦਵਿੰਦਰ ਸਿੰਘ ਧੁੱਗਾ ਹੁਸ਼ਿਆਰਪੁਰ, ਸ਼ਾਮ ਨਾਥ ਫਤਹਿਗੜ੍ਹ ਸਾਹਿਬ ਸਮੇਤ ਸਮੂਹ ਅਹੁਦੇਦਾਰ ਹਾਜ਼ਰ ਸਨ |