22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸਾਬਕਾ ਸਰਪੰਚ ਉੱਪਲ, ਢਾਡੀ ਗੁਲਸ਼ਨ ਵਲੋਂ ਵਿਧਾਇਕ ਇਯਾਲੀ ਨੂੰ ਮੈਂਬਰਸ਼ਿਪ ਦੀਆਂ ਕਾਪੀਆਂ ਜਮ੍ਹਾਂ ਕਰਵਾਈਆਂ

ਅਜੀਤ ਡੈਸਕ 22-06-2025
ਹੰਬੜਾਂ, 21 ਜੂਨ (ਮੇਜਰ ਹੰਬੜਾਂ)-ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਪਿੰਡ ਚੰਗਣ ਦੇ ਅਕਾਲੀ ਆਗੂ ਸਾਬਕਾ ਸਰਪੰਚ ਮਨਜੀਤ ਸਿੰਘ ਉੱਪਲ ਅਤੇ ਪ੍ਰਸਿੱਧ ਢਾਡੀ ਭਾਈ ਗੁਲਜਾਰ ਸਿੰਘ ਗੁਲਸ਼ਨ ਵਲੋਂ ਤਕਰੀਬਨ 1000 ਦੇ ਕਰੀਬ ਮੈਂਬਰਸ਼ਿੱਪ ਦੀਆਂ ਭਰੀਆਂ ਕਾਪੀਆਂ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਕੋਲ ਜ਼ਮ੍ਹਾਂ ਕਰਵਾਈਆਂ ਗਈਆਂ | ਵਿਧਾਇਕ ਇਯਾਲੀ ਨੇ ਕਿਹਾ ਕਿ ਅੱਜ ਪੰਜਾਬ ਦੇ ਨਾਲ ਦੇਸ਼ ਵਿਦੇਸ਼ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ 'ਤੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਨਵੇਂ ਸਿਰੇ ਤੋਂ ਹੋ ਰਹੀ ਭਰਤੀ ਲਈ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਦਲਜੀਤ ਸਿੰਘ ਉੱਪਲ, ਪੰਚ ਬਲਦੇਵ ਸਿੰਘ, ਪੰਚ ਮੇਜਰ ਸਿੰਘ, ਤਨਪ੍ਰੀਤ ਸਿੰਘ ਧਾਲੀਵਾਲ, ਗੁਰਚਰਨ ਸਿੰਘ ਸਿੱਧੂ ਅਤੇ ਹੋਰ ਅਕਾਲੀ ਵਰਕਰਾਂ ਮੌਜੂਦ ਸਨ |
ਪਿਛਲੀ ਖ਼ਬਰ ਲਾਇਨਜ਼ ਕਲੱਬ ਨੇ ਡਾ: ਸੁਬੋਧ ਗੁਪਤਾ ਨੂੰ ਸਰਬਸੰਮਤੀ ਨਾਲ 2025-26 ਲਈ ਪ੍ਰਧਾਨ ਚੁਣਿਆ ਅਗਲੀ ਖ਼ਬਰ ਦਾਖਾ ਪੁਲਿਸ ਵਲੋਂ ਐਨਡੀਪੀਐਸ ਐਕਟ ਹੇਠ ਮੁਕੱਦਮੇ 'ਚ ਲੋੜੀਂਦਾ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।