22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ ਵਿਖੇ ਵਿਸ਼ਵ ਯੋਗਾ ਦਿਵਸ ਮਨਾਇਆ

ਅਜੀਤ ਡੈਸਕ 22-06-2025
ਹੰਬੜਾਂ, 21 ਜੂਨ (ਮੇਜਰ ਹੰਬੜਾਂ)-ਵਿਸ਼ਵ ਯੋਗਾ ਦਿਵਸ ਦੇ ਮੌਕੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਯੋਗਾ ਆਸਣਾਂ ਰਾਹੀਂ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਮੈਡਮ ਸ੍ਰੀਮਤੀ ਮੋਨਿਕਾ ਰਾਣੀ ਨੇ ਆਖਿਆ ਕਿ ਯੋਗਾ ਦੀ ਜੀਵਨ ਵਿਚ ਅਹਿਮੀਅਤ ਤੋਂ ਜਾਣੂ ਹੋਣ ਦਾ ਭਾਵ ਰੋਗਾਂ ਤੋਂ ਛੁਟਕਾਰਾ ਹੈ, ਇਸ ਲਈ ਮਨੁੱਖੀ ਤਨ ਅਤੇ ਮਨ ਦੀ ਤੰਦਰੁਸਤੀ ਵਾਸਤੇ ਯੋਗਾ ਆਸਣ ਸਾਡੇ ਜੀਵਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਅੱਜ ਯੋਗਾ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਾਨਤਾ ਮਿਲ ਚੁੱਕੀ ਹੈ ਤੇ ਸਾਨੂੰ ਵੀ ਆਪਣੀ ਜ਼ਿੰਦਗੀ ਨੂੰ ਅਰਾਮਦਾਇਕ ਬਣਾਉਣ ਲਈ ਯੋਗਾ ਨੂੰ ਅਪਣਾਉਣ ਦੀ ਲੋੜ ਹੈ | ਇਸ ਮੌਕੇ ਲੈਕਚਰਾਰ ਮੈਡਮ ਜਯਾ ਪ੍ਰਵੀਨ, ਲੈਕਚਰਾਰ ਦਵਿੰਦਰ ਸਿੰਘ ਤਲਵੰਡੀ, ਲੈਕ: ਅਲਬੇਲ ਸਿੰਘ, ਮਾਸਟਰ ਹਰਭਿੰਦਰ ਸਿੰਘ ਮੁੱਲਾਂਪੁਰ, ਮੈਡਮ ਹਰਪ੍ਰੀਤ ਕੌਰ, ਪ੍ਰੀਤਮ ਸਿੰਘ, ਰਾਜੀਵ ਕੁਮਾਰ, ਜਗਜੀਤ ਸਿੰਘ, ਮੈਡਮ ਅਮਰਜੀਤ ਕੌਰ, ਮੈਡਮ ਮੋਨਾ ਰਾਣੀ, ਮੈਡਮ ਨੇਹਾ ਅਗਰਵਾਲ, ਮੈਡਮ ਕਮਲਜੀਤ ਕੌਰ, ਮੈਡਮ ਮੰਜੂ, ਮੈਡਮ ਸੀਮਾ ਸ਼ਰਮਾ ਤੋਂ ਇਲਾਵਾ ਹੋਰ ਅਧਿਆਪਕ ਤੇ ਵਿਦਿਆਰਥੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਰਾਏਕੋਟ ਵਿਚ ਕੌਮਾਂਤਰੀ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸੀ.ਐੱਚ.ਸੀ. ਹਠੂਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।