28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

20 ਲੋੜਵੰਦ ਪਰਿਵਾਰਾਂ ਨੂੰ ਹਲਕਾ ਦਾਖਾ ਦੇ ਬਲਾਕ ਪ੍ਰਧਾਨ ਮਾਜਰੀ ਨੇ ਤਰਪਾਲਾਂ ਵੰਡੀਆਂ

ਅਜੀਤ ਡੈਸਕ 02-09-2025
ਚੌਂਕੀਮਾਨ, 1 ਸਤੰਬਰ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਵਲੋਂ ਮੈਡਮ ਗੁਰਬਿੰਦਰ ਕੌਰ ਬੀ.ਡੀ.ਪੀ.ਓ. ਸਿੱਧਵਾਂ ਬੇਟ ਦੀ ਦੇਖ-ਰੇਖ ਹੇਠ ਪਿੰਡ ਮਾਜਰੀ ਵਿਖੇ ਹਲਕਾ ਦਾਖਾ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਮਾਜਰੀ (ਸਾਬਕਾ ਸਰਪੰਚ) ਦੀ ਅਗਵਾਈ ਵਿਚ 20 ਪਰਿਵਾਰਾਂ ਨੂੰ ਤਰਪਾਲਾਂ ਦਿੱਤੀਆਂ ਗਈਆਂ | ਇਸ ਮੌਕੇ ਹਲਕਾ ਦਾਖਾ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਮਾਜਰੀ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 'ਆਪ' ਵਲੰਟੀਅਰ ਹੜ੍ਹਾਂ ਪ੍ਰਭਾਵਿਤ ਇਲਾਕੇ ਵਿਚ ਲੋਕਾਂ ਦੀ ਮਦਦ ਕਰ ਰਹੇ ਹਨ ਤੇ ਉਨ੍ਹਾਂ ਤੱਕ ਹਰ ਮਦਦ ਭੇਜ ਰਹੇ ਹਨ | ਮਾਜਰੀ ਨੇ ਐੱਨ.ਆਰ.ਆਈਜ਼ ਤੇ ਪੰਜਾਬੀ ਕਲਾਕਾਰਾਂ ਸਮੇਤ ਗਾਇਕਾਂ ਨੂੰ ਅਪੀਲ ਕੀਤੀ ਕਿ ਉਹ ਅੱਜ ਪੰਜਾਬ ਦੇ ਔਖੇ ਸਮੇਂ ਵਿਚ ਆਪਣੇ ਲੋਕਾਂ ਨਾਲ ਖੜ੍ਹਨ ਕਿਉਂਕਿ ਕੇਂਦਰ ਨੇ ਹਮੇਸ਼ਾਂ ਹੀ ਪੰਜਾਬ ਨਾਲ ਮਤਰੇਈ ਮਾਂ ਵਰਗਾਂ ਸਲੂਕ ਕੀਤਾ ਹੈ | ਇਸ ਮੌਕੇ ਪੰਚ ਲਖਵਿੰਦਰ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਮਨਜੀਤ ਸਿੰਘ, ਪੰਚ ਪਰਮਜੀਤ ਕੌਰ, ਇਕਬਾਲ ਸਿੰਘ, ਮਨਦੀਪ ਸਿੰਘ, ਅਮਨਦੀਪ ਸਿੰਘ, ਰਾਜਕਮਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਰੀ ਮੀਂਹ ਨਾਲ ਪਿੰਡ ਅਕਾਲਗੜ੍ਹ ਕਲਾਂ ਦੇ ਹਰ ਗਲੀ-ਮੁਹੱਲੇ 'ਚ ਭਰਿਆ ਪਾਣੀ ਅਗਲੀ ਖ਼ਬਰ ਯੰਗ ਸਪੋਰਟਸ ਕਲੱਬ ਵਲੋਂ ਹੋਣਹਾਰ ਵਿਦਿਆਰਥਣ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।