29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪੰਜਾਬ ਤੇ ਕੇਂਦਰ ਸਰਕਾਰ ਦੀ ਬਦਨੀਤੀ ਦਾ ਸ਼ਿਕਾਰ ਹੋ ਰਹੇ ਹੜ੍ਹ ਪੀੜਤ- ਸੰਧੂ/ਈਸੇਵਾਲ

ਅਜੀਤ ਡੈਸਕ 02-09-2025
ਭੂੰਦੜੀ, 1 ਸਤੰਬਰ (ਕੁਲਦੀਪ ਸਿੰਘ ਮਾਨ)-ਪੰਜਾਬ ਅੰਦਰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਸਾਂਝੇ ਉਪਰਾਲੇ ਕਰਦੇ ਹੋਏ ਸੂਬਾ ਤੇ ਕੇਂਦਰ ਸਰਕਾਰ ਪ੍ਰਭਾਵਿਤ ਇਲਾਕਿਆਂ ਲਈ ਜਲਦ ਰਾਹਤ ਪੈਕੇਜ਼ ਦਾ ਐਲਾਨ ਕਰੇ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦਾ ਅੱਧਾ ਹਿੱਸਾ ਹੜ੍ਹ ਤੋਂ ਪ੍ਰਭਾਵਿਤ ਹੋਣ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ | ਹੜ੍ਹਾਂ ਦੀ ਮਾਰ ਨੇ ਆਰਥਿਕ ਤੌਰ 'ਤੇ ਵੱਡੀ ਸੱਟ ਮਾਰੀ ਹੈ | ਇਸ ਲਈ ਮੁੱਖ ਮੰਤਰੀ ਪੰਜਾਬ ਨਾਟਕੀ ਅੰਦਾਜ਼ ਦੀ ਬਜਾਏ ਸੁਹਿਰਦਤਾ ਦਿਖਾਉਣ | ਉਨ੍ਹਾਂ ਕਿਹਾ ਕਿ ਮੰਚ ਤੋਂ ਸਿਰਫ਼ ਮੁਆਵਜ਼ੇ ਦੇ ਐਲਾਨ ਕਰਨ ਨਾਲ ਕੁੱਝ ਨਹੀਂ ਬਣਨਾ, ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਪ੍ਰਭਾਵਿਤ ਇਲਾਕਿਆਂ ਵਿਚ ਹੋਏ ਮਾਲੀ ਨੁਕਸਾਨ ਦੀ ਭਰਪਾਈ ਪੂਰੇ ਰੂਪ ਵਿਚ ਹੋਵੇ | ਉਨ੍ਹਾਂ ਕੁਦਰਤੀ ਆਫ਼ਤ ਪ੍ਰਬੰਧਨ ਹੇਠ ਦਿੱਤੇ ਜਾਣ ਵਾਲੇ ਫ਼ੰਡ ਨੂੰ ਤੁਰੰਤ ਰਿਲੀਜ਼ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਬੇਗਾਨਗੀ ਦੀ ਨਜ਼ਰ ਨਾਲ ਨਾ ਵੇਖਿਆ ਜਾਵੇ | ਇਸ ਸੰਕਟ 'ਚੋਂ ਪੰਜਾਬ ਨੂੰ ਕੱਢਣ ਲਈ ਕੇਂਦਰ ਸਰਕਾਰ ਤੁਰੰਤ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਦੇ ਹੋਏ ਪ੍ਰਭਾਵਿਤ ਇਲਾਕਿਆਂ ਲਈ ਬਿਨ੍ਹਾਂ ਦੇਰੀ ਕੀਤੇ ਵਿੱਤੀ ਮਦਦ ਦਾ ਐਲਾਨ ਕਰੇ |
ਪਿਛਲੀ ਖ਼ਬਰ ਐੱਨ.ਆਰ.ਆਈ ਬਜ਼ੁਰਗ ਨਾਲ ਕਰੋੜਾਂ ਰੁਪਏ ਦੀ ਠੱਗੀ ਕਾਂਡ 'ਚ ਤਿੰਨ ਹੋਰ ਗਿ੍ਫ਼ਤਾਰ ਅਗਲੀ ਖ਼ਬਰ ਮੰਡੀ ਘੁਬਾਇਆ ਨਜ਼ਦੀਕ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਦੀ ਮੁਰੰਮਤ ਪੀ.ਡਬਲਿਯੂ.ਡੀ. ਵਲੋਂ ਕੀਤੀ ਜਾ ਰਹੀ, ਲੀਡਰ ਫੋਕੀ ਵਾਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।